ਖੇਤੀ ਬਿਲ ਦੇ ਵਿਰੋਧ 'ਚ ਕਿਸਾਨਾਂ ਦਾ ਪ੍ਰਦਰਸ਼ਨ, ਹਰਿਆਣਾ ਵਿਚ ਕਈ ਥਾਈਂ ਹਾਈਵੇਅ ਜਾਮ
Published : Sep 26, 2020, 1:40 am IST
Updated : Sep 26, 2020, 1:40 am IST
SHARE ARTICLE
image
image

ਖੇਤੀ ਬਿਲ ਦੇ ਵਿਰੋਧ 'ਚ ਕਿਸਾਨਾਂ ਦਾ ਪ੍ਰਦਰਸ਼ਨ, ਹਰਿਆਣਾ ਵਿਚ ਕਈ ਥਾਈਂ ਹਾਈਵੇਅ ਜਾਮ

ਨਵੀਂ ਦਿੱਲੀ, 25 ਸਤੰਬਰ : ਖੇਤੀ ਬਿਲ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਿਸਾਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਸਣੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਅੱਜ ਦੇਸ਼ ਭਰ 'ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ 'ਚ 31 ਸੰਗਠਨ ਸ਼ਾਮਲ ਹੋ ਰਹੇ ਹਨ। ਕਿਸਾਨ ਸੰਗਠਨਾਂ ਨੂੰ ਕਾਂਗਰਸ ਆਰਜੇਡੀ, ਸਮਾਜਵਾਦੀ ਪਾਰਟੀ, ਅਕਾਲੀ ਦਲ, ਟੀਐਸਸੀ ਸਣੇ ਕਈ ਪਾਰਟੀਆਂ ਦਾ ਸਾਥ ਵੀ ਮਿਲਿਆ ਹੈ। ਆਰਜੇਡੀ ਆਗੂ ਤੇਜਸਵੀ ਯਾਦਵ ਨੇ ਖੇਤੀ ਸਬੰਧੀ ਬਿਲਾਂ ਨੂੰ ਲੈ ਕੇ ਟਰੈਕਟਰ ਰੈਲੀ ਕੱਢੀ ਹੈ। ਇਸ ਤੋਂ ਪਹਿਲਾਂ ਪੰਜਾਬ 'ਚ ਤਿੰਨ ਦਿਸਵ ਰੇਲ ਰੋਕੋ ਮੁਹਿੰਮ ਦੀ ਵੀਰਵਾਰ ਨੂੰ ਸ਼ੁਰੂਆਤ ਹੋ ਗਈ ਹੈ। ਕਿਸਾਨ ਰੇਲਵੇ ਟ੍ਰੈਕ 'ਤੇ ਡਟੇ ਹੋਏ ਹਨ ਤੇ ਬਿਲ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਇਸ ਦਾ ਸਭ ਤੋਂ ਜ਼ਿਆਦਾ ਅਸਰ ਹਰਿਆਣਾ, ਪੰਜਾਬ ਤੇ ਪਛਮੀ ਬੰਗਾਲ 'ਚ ਦੇਖਣ ਨੂੰ ਮਿਲ ਸਕਦਾ ਹੈ। ਇਸ ਤੋਂ ਇਲਾਵਾ ਹੋਰ ਸੂਬਿਆਂ ਨਾਲ ਰਾਜਨੀਤਕ ਦਲ ਵੀ ਬਿਲਾਂ ਦੇ ਵਿਰੋਧ 'ਚ ਸੜਕਾਂ 'ਤੇ ਉਤਰਣ ਲਈ ਤਿਆਰ ਹਨ।ਬਿਹਾਰ 'ਚ ਵਿਰੋਧ ਪ੍ਰਦਰਸ਼ਨ 'ਚ ਆਗੂ ਵੀ ਸ਼ਾਮਲ ਹੋ ਰਹੇ ਹਨ। ਇਸ ਕ੍ਰਮ 'ਚ ਆਰਜੇਡੀ ਆਗੂ ਤੇਜਸਵੀ ਯਾਦਵ ਨੇ ਖੇਤੀ ਬਿਲ ਵਿਰੁਧ ਟਰੈਕਟਰ ਰੈਲੀ ਕੱਢੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਡੇ ਅੰਨਦਾਤਾ ਨੂੰ ਨਿਧੀ ਦਾਤਾ ਰਾਹੀਂ ਕਠਪੁਤਲੀ ਬਣਾ ਦਿਤਾ ਹੈ। (ਏਜੰਸੀ)
imageimage

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement