
ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਐਤਵਾਰ ਸ਼ਾਮ 4.30 ਵਜੇ ਚੰਡੀਗੜ੍ਹ ਵਿਚ ਰੱਖਿਆ ਗਿਆ ਹੈ।
ਚੰਡੀਗੜ੍ਹ: ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਇੱਕ ਵਾਰ ਫਿਰ ਘਮਸਾਣ ਮੱਚ ਗਿਆ ਹੈ। ਦਰਅਸਲ, ਰਾਣਾ ਗੁਰਜੀਤ ਸਿੰਘ ਖਿਲਾਫ਼ ਉਸ ਦੇ ਆਪਣੇ ਸਾਥੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਦੁਆਬਾ ਦੇ ਸੱਤ ਵਿਧਾਇਕਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ ਰਾਣਾ ਗੁਰਜੀਤ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਨਾ ਕੀਤਾ ਜਾਵੇ।
ਵਿਧਾਇਕਾਂ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਚਲਦੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਨਹੀਂ ਬਣਾਇਆ ਜਾਣਾ ਚਾਹੀਦਾ। ਦੱਸ ਦਈਏ ਕਿ ਪੱਤਰ ਲਿਖਣ ਵਾਲਿਆਂ ਵਿਚ ਵਿਧਾਇਕ ਨਵਤੇਜ ਚੀਮਾ, ਮਹਿੰਦਰ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਬਾਵਾ ਹੈਨਰੀ, ਡਾ: ਰਾਜਕੁਮਾਰ, ਪਵਨ ਆਦੀਆ ਅਤੇ ਸੁਖਪਾਲ ਖਹਿਰਾ ਸ਼ਾਮਲ ਹਨ। ਦੱਸ ਦਈਏ ਕਿ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਅੱਜ ਐਤਵਾਰ ਸ਼ਾਮ 4.30 ਵਜੇ ਚੰਡੀਗੜ੍ਹ ਵਿਚ ਰੱਖਿਆ ਗਿਆ ਹੈ।