ਕਿਸਾਨੀ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨ ਦੇ ਘਰ ਸੀਐੱਮ ਚੰਨੀ ਨੇ ਖਾਧੀ ਰੋਟੀ, ਸੌਂਪਿਆ ਨਿਯੁਕਤੀ ਪੱਤਰ
Published : Sep 26, 2021, 1:00 pm IST
Updated : Sep 26, 2021, 1:00 pm IST
SHARE ARTICLE
Charanjeet Channi
Charanjeet Channi

ਨੁਕਸਾਨੀ ਫਸਲ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਕਿਸਾਨ ਭਾਵੁਕ ਵੀ ਹੋਇਆ ਜਿਸ ਨੂੰ ਮੁੱਖ ਮੰਤਰੀ ਨੇ ਜੱਫੀ ਵੀ ਪਾਈ।

 

ਬਠਿੰਡਾ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਬਠਿੰਡਾ ਦੇ ਦੌਰੇ 'ਤੇ ਹਨ ਜਿੱਥੇ ਉਹਨਾਂ ਨੇ ਗੁਲਾਬੀ ਸੁੰਡੀ ਨਾਲ ਨੁਕਸਾਨੀ ਹੋਈ ਫਸਲ ਦਾ ਵੀ ਜ਼ਾਇਜਾ ਲਿਆ ਤੇ ਕਿਸਾਨਾਂ ਲਈ ਵੱਡੇ ਐਲਾਨ ਵੀ ਕੀਤੇ।  ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮਾਲਵਾ ਖੇਤਰ ਵਿਚ ਫਸਲਾਂ 'ਤੇ ਗੁਲਾਬੀ ਕੀੜਿਆਂ ਦੇ ਹਮਲੇ ਦੇ ਮੱਦੇਨਜ਼ਰ, ਸਰਕਾਰ ਨੇ ਇਸ ਕੀੜੇ ਨੂੰ ਖ਼ਤਮ ਕਰਨ ਲਈ ਬਠਿੰਡਾ ਅਤੇ ਮਾਨਸਾ ਵਿਚ ਮੁਫ਼ਤ ਕੀਟਨਾਸ਼ਕ (Free pesticides) ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।

PhotoPhoto

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਹੁਕਮ ਮਾਲਵੇ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਦਿੱਤੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਬਠਿੰਡਾ ਵਿਖੇ ਉਹਨਾਂ ਦਾ ਇਕ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ। ਨੁਕਸਾਨੀ ਫਸਲ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਕਿਸਾਨ ਭਾਵੁਕ ਵੀ ਹੋਇਆ ਜਿਸ ਨੂੰ ਮੁੱਖ ਮੰਤਰੀ ਨੇ ਜੱਫੀ ਵੀ ਪਾਈ। ਇਸ ਤੋਂ ਬਾਅਦ ਮੁੱਖ ਮੰਤਰੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਮਜ਼ਦੂਰ ਸੁਖਪਾਲ ਸਿੰਘ ਦੇ ਪਿੰਡ ਮੰਡੀ ਕਲਾਂ ਵੀ ਪਹੁੰਚੇ। ਉਨ੍ਹਾਂ ਨੇ ਸੁਖਪਾਲ ਸਿੰਘ ਦੇ ਵੱਡੇ ਭਰਾ ਨਾਥ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨ ਦੇ ਘਰ ਬੈਠ ਕੇ ਖਾਣਾ ਵੀ ਖਾਧਾ।

Photo

ਜ਼ਿਕਰਯੋਗ ਹੈ ਕਿ ਪੰਜਾਬ ਦਾ ਮਾਲਵਾ ਖੇਤਰ ਚਿੱਟੇ ਸੋਨੇ ਦੀ ਕਾਸ਼ਤ ਵਿਚ ਮੋਹਰੀ ਮੰਨਿਆ ਜਾਂਦਾ ਹੈ। ਇਸ ਵਾਰ ਸੂਬਾ ਸਰਕਾਰ ਨੂੰ ਇੱਥੇ ਗੁਲਾਬੀ ਸੁੰਡੀ (Pink Bollworm) ਦੇ ਹਮਲੇ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਮੁਆਵਜ਼ਾ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement