
ਇਸ ਮੌਕੇ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਰਹੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Channi) ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Randhawa) ਬਠਿੰਡਾ ਪੁੱਜ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਲਾਬੀ ਸੁੰਡੀਆਂ ਦੇ ਹਮਲੇ ਕਾਰਨ ਨੁਕਸਾਨੀ ਗਈ ਕਪਾਹ ਦੀ ਫਸਲ (Cotton Crop) ਦਾ ਜਾਇਜ਼ਾ ਲਿਆ। ਤੁਹਾਨੂੰ ਦੱਸ ਦੇਈਏ ਕਿ, ਪੰਜਾਬ ਦੇ ਮਾਲਵਾ ਖੇਤਰ ਵਿਚ ਫਸਲਾਂ 'ਤੇ ਗੁਲਾਬੀ ਕੀੜਿਆਂ ਦੇ ਹਮਲੇ ਦੇ ਮੱਦੇਨਜ਼ਰ, ਸਰਕਾਰ ਨੇ ਇਸ ਕੀੜੇ ਨੂੰ ਖ਼ਤਮ ਕਰਨ ਲਈ ਬਠਿੰਡਾ ਅਤੇ ਮਾਨਸਾ ਵਿਚ ਮੁਫ਼ਤ ਕੀਟਨਾਸ਼ਕ (Free pesticides) ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।
ਹੋਰ ਪੜ੍ਹੋ: ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦਾ ਨਜ਼ਰ ਆਇਆ ਮਸਤ ਮੌਲਾ ਅੰਦਾਜ਼, ਪੁਰਾਣੇ ਬੇਲੀਆਂ ਨਾਲ ਲਗਾਈ ਮਹਿਫ਼ਲ
Punjab CM Charanjit Channi and Deputy CM Sukhjinder Randhawa
ਹੋਰ ਪੜ੍ਹੋ: ਅੱਜ ਸ਼ਾਮ 4:30 ਵਜੇ ਸਹੁੰ ਚੁੱਕਣਗੇ ਪੰਜਾਬ ਦੇ ਨਵੇਂ ਮੰਤਰੀ, 7 ਨਵੇਂ ਚਿਹਰੇ ਕੀਤੇ ਗਏ ਸ਼ਾਮਲ
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਹੁਕਮ ਮਾਲਵੇ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦਾ ਮਾਲਵਾ ਖੇਤਰ ਚਿੱਟੇ ਸੋਨੇ ਦੀ ਕਾਸ਼ਤ ਵਿਚ ਮੋਹਰੀ ਮੰਨਿਆ ਜਾਂਦਾ ਹੈ। ਇਸ ਵਾਰ ਸੂਬਾ ਸਰਕਾਰ ਨੂੰ ਇੱਥੇ ਗੁਲਾਬੀ ਸੁੰਡੀ (Pink Bollworm) ਦੇ ਹਮਲੇ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਮੁਆਵਜ਼ਾ ਦਿੱਤਾ ਜਾਵੇਗਾ।