ਭਾਰਤੀ ਹਾਕੀ ਟੀਮ ਵੱਲੋਂ ਨਵਦੀਪ ਗਿੱਲ ਦੀ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਰਿਲੀਜ਼
Published : Sep 26, 2021, 7:35 pm IST
Updated : Sep 26, 2021, 7:35 pm IST
SHARE ARTICLE
Indian hockey team releases Navdeep Gill's book
Indian hockey team releases Navdeep Gill's book

ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜੇਤੂ ਭਾਰਤੀ ਹਾਕੀ ਦੇ 19 ਖਿਡਾਰੀਆਂ ਤੇ ਮੁੱਖ ਕੋਚ ਦੀ ਸੰਖੇਪ ਜੀਵਨੀ ਉਪਰ ਆਧਾਰਿਤ ਹੈ ਪੁਸਤਕ

 

ਚੰਡੀਗੜ੍ਹ: ਟੋਕੀਓ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦੀਆਂ ਸੰਖੇਪ ਜੀਵਨੀਆਂ 'ਤੇ ਆਧਾਰਿਤ ਪੁਸਤਕ 'ਟੋਕੀਓ ਓਲੰਪਿਕਸ ਦੇ ਸਾਡੇ ਹਾਕੀ ਖਿਡਾਰੀ' ਅੱਜ ਰਿਲੀਜ਼ ਕੀਤੀ ਗਈ।

PHOTOPHOTO

ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਓਲੰਪਿਕ ਜੇਤੂ ਅਤੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ, ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਸਕੱਤਰ ਜਨਰਲ ਰਾਜਾ ਕੇ.ਐਸ.ਸਿੱਧੂ, ਹਾਕੀ ਪੰਜਾਬ ਦੇ ਸਕੱਤਰ ਪਦਮ ਪਰਗਟ ਸਿੰਘ ਤੇ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਣੇ ਓਲੰਪਿਕ ਤਮਗਾ ਜੇਤੂ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਵੱਲੋਂ ਇਹ ਕਿਤਾਬ ਰਿਲੀਜ਼ ਕੀਤੀ ਗਈ। ਖੇਡ ਲਿਖਾਰੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਮੀਡੀਆ ਸਲਾਹਕਾਰ ਨਵਦੀਪ ਸਿੰਘ ਗਿੱਲ ਵੱਲੋਂ ਲਿਖੀ ਇਹ ਪੰਜਵੀਂ ਪੁਸਤਕ ਹੈ ਜੋ ਲੋਕਗੀਤ ਪ੍ਰਕਾਸ਼ਨ ਵੱਲੋਂ ਰੰਗਦਾਰ ਤਸਵੀਰਾਂ ਸਮੇਤ ਛਾਪੀ ਗਈ ਹੈ।

 

Pargat SinghPargat Singh

 

ਐਸੋਸੀਏਸ਼ਨ ਦੇ ਪ੍ਰਧਾਨ ਬ੍ਰਹਮ ਮਹਿੰਦਰਾ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਦੀਆਂ ਪ੍ਰਾਪਤੀਆਂ ਕਲਮਬੰਦ ਕਰਕੇ ਰਿਕਾਰਡ ਸਾਂਭਣ ਵਧੀਆ ਉਪਰਾਲਾ ਕੀਤਾ ਹੈ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਪਦਮ ਸ੍ਰੀ ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਤੇ ਖਿਡਾਰੀਆਂ ਬਾਰੇ ਸਾਹਿਤ ਲਿਖਣਾ ਬਹੁਤ ਵਧੀਆ ਗੱਲ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਜੀਵਨੀ ਬਾਰੇ ਲਿਖੀ ਇਹ ਪੁਸਤਕ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸ੍ਰੋਤ ਬਣੇਗੀ।

 

Brahm MohindraBrahm Mohindra

 

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦਾ ਖਾਸ ਯੋਗਦਾਨ ਹੈ ਜਿਸ ਬਦੌਲਤ ਦੁਨੀਆਂ ਵਿੱਚ ਸੂਬੇ ਦਾ ਨਾਮ ਰੌਸ਼ਨ ਹੋਇਆ ਹੈ। ਟੋਕੀਓ ਵਿਖੇ ਭਾਰਤੀ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਤਮਗਾ ਜਿੱਤਿਆ ਹੈ। ਇਸ ਪੁਸਤਕ ਵਿੱਚ ਹਾਕੀ ਟੀਮ ਦੇ ਸਮੂਹ 19 ਖਿਡਾਰੀਆਂ ਅਤੇ ਕੋਚ ਗ੍ਰਾਹਮ ਰੀਡ ਦੀ ਸੰਖੇਪ ਜੀਵਨੀ ਲਿਖੀ ਗਈ ਹੈ। ਇਸ ਤੋਂ ਇਲਾਵਾ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਦਾ ਇਤਿਹਾਸ ਅਤੇ ਟੋਕੀਓ ਓਲੰਪਿਕਸ ਵਿੱਚ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਬਾਰੇ ਸਾਰੀ ਜਾਣਕਾਰੀ ਪੁਸਤਕ ਵਿੱਚ ਮਿਲਦੀ ਹੈ।

 

HockeyHockey

 

ਪੰਜਾਬ ਸਰਕਾਰ ਵਿੱਚ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਨਵਦੀਪ ਸਿੰਘ ਗਿੱਲ ਪਿਛਲੇ 20 ਸਾਲ ਤੋਂ ਨਿਰੰਤਰ ਖੇਡਾਂ ਅਤੇ ਖਿਡਾਰੀਆਂ ਬਾਰੇ ਲਿਖ ਰਹੇ ਹਨ। ਲੇਖਕ ਨੇ ਇਸ ਤੋਂ ਪਹਿਲਾਂ ਚਾਰ ਪੁਸਤਕਾਂ ਲਿਖੀਆਂ ਹਨ ਜਿਨ੍ਹਾਂ ਦੇ ਨਾਮ 'ਖੇਡ ਅੰਬਰ ਦੇ ਪੰਜਾਬੀ ਸਿਤਾਰੇ', 'ਮੈਂ ਇਵੇਂ ਵੇਖੀਆ ਏਸ਼ਿਆਈ ਖੇਡਾਂ', 'ਅੱਖੀ ਵੇਖੀਆਂ ਓਲੰਪਿਕ ਖੇਡਾਂ' ਤੇ 'ਨੌਲੱਖਾ ਬਾਗ਼' ਹਨ।

 

HockeyHockey

 

ਰਿਲੀਜ਼ ਕਰਨ ਵਾਲਿਆਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਦਿਲਪ੍ਰੀਤ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਵੀ ਸ਼ਾਮਲ ਸਨ। ਇਸ ਮੌਕੇ ਹਾਕੀ ਓਲੰਪੀਅਨ ਦਵਿੰਦਰ ਸਿੰਘ ਗਰਚਾ, ਬਲਜੀਤ ਸਿੰਘ ਢਿੱਲੋਂ, ਹਰਦੀਪ ਸਿੰਘ ਗਰੇਵਾਲ ਤੇ ਤੇਜਬੀਰ ਸਿੰਘ ਅਤੇ ਦਰੋਣਾਚਾਰੀਆ ਐਵਾਰਡੀ ਹਾਕੀ ਕੋਚ ਬਲਦੇਵ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement