‘ਸਾਡੀ ਵੈੱਬਸਾਈਟ ਤੇ ਮੇਲ ਤੋਂ ਹਟਾਉਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੋਟੋ ਤੇ ਨਾਹਰਾ’
Published : Sep 26, 2021, 12:08 am IST
Updated : Sep 26, 2021, 12:09 am IST
SHARE ARTICLE
image
image

‘ਸਾਡੀ ਵੈੱਬਸਾਈਟ ਤੇ ਮੇਲ ਤੋਂ ਹਟਾਉਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੋਟੋ ਤੇ ਨਾਹਰਾ’

ਨਵੀਂ ਦਿੱਲੀ, 25 ਸਤੰਬਰ : ਸੁਪਰੀਮ ਕੋਰਟ ਨੇ ਅੱਜ ਇਕ ਆਦੇਸ਼ ਜਾਰੀ ਕਰ ਕੇ ਨੈਸਨਲ ਇਨਫ਼ਾਰਮੈਟਿਕਸ ਸੈਂਟਰ (ਐਨਆਈਸੀ) ਨੂੰ ਕਿਹਾ ਕਿ ਸੁਪਰੀਮ ਕੋਰਟ ਦੀ ਵੈੱਬਸਾਈਟ ਤੇ ਭੇਜੀ ਜਾਣ ਵਾਲੀ ਈ-ਮੇਲ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਤੇ ਨਾਹਰਿਆਂ ਨੂੰ ਹਟਾਇਆ ਜਾਵੇ। ਸੁਪਰੀਮ ਕੋਰਟ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਅਧਿਕਾਰਿਤ ਈ-ਮੇਲ ’ਚ ‘ਸੱਭ ਦਾ ਸਾਥ, ਸੱਭ ਦਾ ਵਿਕਾਸ’ ਦੇ ਨਾਹਰੇ ਦੇ ਨਾਲ ਪ੍ਰਧਾਨ ਮੰਤਰੀ ਦੀ ਤਸਵੀਰ ’ਤੇ ਕਥਿਤ ਵਿਵਾਦ ਨੂੰ ਸਮਾਪਤ ਕਰਨ ਲਈ ਕਿਹਾ ਹੈ।
ਸੁਪਰੀਮ ਕੋਰਟ ਦੇ ਸੂਤਰਾਂ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਜਾਣਕਾਰੀ ਦਿਤੀ ਹੈ ਕਿ ‘ਸੱਭ ਦਾ ਸਾਥ ਤੇ ਸੱਭ ਦਾ ਵਿਕਾਸ, ਨਾਹਰਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੋਟੋ ਅਣਜਾਣੇ ’ਚ ਰਾਸ਼ਟਰੀ ਸੂਚਨਾ ਇਸ਼ਤਿਹਾਰ ਕੇਂਦਰ ਦੁਆਰਾ ਲਗਾਈ ਗਈ ਸੀ। ਦੱਸਣਯੋਗ ਹੈ ਕਿ ਐਨਆਈਸੀ ਸੁਪਰੀਮ ਕੋਰਟ ਨੂੰ ਈ ਮੇਲ ਸੇਵਾ ਪ੍ਰਦਾਨ ਕਰਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਣਜਾਣੇ ’ਚ ਹੋਈ ਗ਼ਲਤੀ ਨੂੰ ਲੈ ਕੇ ਕੁੱਝ ਲੋਕਾਂ ਨੇ ਵਿਵਾਦ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਕ ਅਧਿਕਾਰਤ ਸੂਤਰ ਨੇ ਕਿਹਾ ਕਿ ਸ਼ੁਕਰਵਾਰ ਦੇਰ ਸ਼ਾਮ ਸੁਪਰੀਮ ਕੋਰਟ ਦੀ ਰਜਿਸਟਰੀ ਦੇ ਧਿਆਨ ’ਚ ਲਿਆਂਦਾ ਗਿਆ ਕਿ ਸੁਪਰੀਮ ਕੋਰਟ ਦੀ ਅਧਿਕਾਰਿਤ ਈ ਮੇਲ ’ਚ ਸੱਭ ਤੋਂ ਥੱਲੇ ਇਕ ਤਸਵੀਰ ਹੈ, ਜਿਸ ਦਾ ਨਿਆਂਪਾਲਿਕਾ ਦੇ ਕੰਮਕਾਜ ਨਾਲ ਕੋਈ ਲੈਣ-ਦੇਣ ਨਹੀਂ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀ ਈ ਮੇਲ ਨੇ ਉਨ੍ਹਾਂ ਨੇ ਉਸ ਤਸਵੀਰ ਨੂੰ ਹਟਾਉਣ ਦਾ ਨਿਰਦੇਸ਼ ਦਿਤਾ ਸੀ।     (ਏਜੰਸੀ)
 

SHARE ARTICLE

ਏਜੰਸੀ

Advertisement

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM
Advertisement