ਕਿਸਾਨੀ ਸੰਘਰਸ਼ ਤੋਂ ਵਾਪਸ ਘਰ ਪਰਤੇ ਸੁਖਵਿੰਦਰ ਸਿੰਘ ਦੀ ਹੋਈ ਮੌਤ
Published : Sep 26, 2021, 11:25 am IST
Updated : Sep 26, 2021, 12:13 pm IST
SHARE ARTICLE
Sukhwinder Singh
Sukhwinder Singh

ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

 

ਧੂਰੀ (ਲਖਵੀਰ ਸਿੰਘ ਧਾਂਦਰਾ) : ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਪਰਵਾਰ ਜਥੇਦਾਰ ਨਾਜਰ ਸਿੰਘ ਚਹਿਲ ਕੌਲਸੇੜੀ ਅਤੇ ਜਥੇਦਾਰ ਧਰਮਿੰਦਰ ਸਿੰਘ ਕੌਲਸੇੜੀ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪਰਵਾਰ ਦੇ ਕਰੀਬੀ ਰਿਸ਼ਤੇਦਾਰ ਸੁਖਵਿੰਦਰ ਸਿੰਘ ਬਲਿੰਗ ਸਿੰਦਾ ਜੈਨਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਸਿੰਦਾ ਜੈਨਪੁਰ ਜੋ ਕਿ ਧੂਰੀ ਵਿਧਾਨ ਸਭਾ ਹਲਕੇ ਦਾ ਪਿੰਡ ਹੈ।

 

 

Farmers Protest Farmers Protest

 

ਸਿੰਦਾ ਜਦੋਂ ਤੋਂ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ, ਉਸ ਦਿਨ ਤੋਂ ਹੀ ਕਿਸਾਨੀ ਸੰਘਰਸ਼ ਵਿਚ ਮੋਹਰੀ ਆਗੂਆਂ ਵਜੋਂ ਰੋਲ ਨਿਭਾ ਰਿਹਾ ਸੀ। ਦਿੱਲੀ ਸਿੰਧੂ ਬਾਰਡਰ ਤੋਂ 1 ਸਤੰਬਰ ਨੂੰ ਇਲਾਜ ਕਰਵਾਉਣ ਲਈ ਆਇਆ ਸੀ ਅਤੇ 12 ਸਤੰਬਰ ਨੂੰ ਸਵੇਰੇ ਹਾਰਟ ਅਟੈਕ ਦੀ ਸ਼ਿਕਾਇਤ ਆਉਣ ’ਤੇ ਪਟਿਆਲਾ ਵਿਖੇ ਦਾਖ਼ਲ ਕੀਤਾ ਗਿਆ। 18 ਨੂੰ ਹਸਪਤਾਲ ਵਿਚ ਅਟੈਕ ਹੋਣ ਕਾਰਨ ਸਾਡੇ ਤੋਂ ਸਦਾ ਲਈ ਦੂਰ ਹੋ ਗਏ।

 

Farmers ProtestFarmers Protest

 

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਗਰਮ ਆਗੂ ਸੁਖਵਿੰਦਰ ਸਿੰਘ ਸ਼ਿੰਦਾ ਮਾਤਾ-ਪਿਤਾ ਦਾ ਇਕੱਲਾ ਪੁੱਤਰ ਹੋਣ ਕਰ ਕੇ ਮਾਤਾ ਪਿਤਾ ਦਾ ਬੁੱਢੀ ਉਮਰ ਵਿਚ ਡੰਗੋਰੀ ਦਾ ਸਹਾਰਾ ਤੇ ਉਹ ਅਪਣੇ ਪਿੱਛੇ ਦੋ-ਤਿੰਨ ਭੈਣਾਂ ਦੋ ਪੁੱਤਰ ਛੱਡ ਗਏ ਹਨ। ਇਸ ਮੌਕੇ ਧਰਮਿੰਦਰ ਸਿੰਘ ਕੌਲਸੇੜੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਬੇਸਹਾਰਾ ਪਰਵਾਰ ਦੀ ਮਦਦ ਕੀਤੀ ਜਾਵੇ ਤਾਂ ਜੋ ਪਿੱਛੇ ਰਹਿ ਚੁੱਕੇ ਪਰਵਾਰ ਦਾ ਗੁਜ਼ਾਰਾ ਸਹੀ ਤਰੀਕੇ ਨਾਲ ਚੱਲ ਸਕੇ।

 

DeathDeath

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement