
ਪੰਜਾਬ ਦੇ ਰਾਜਪਾਲ ਨੇ ਭੇਤ ਗੁਪਤ ਰੱਖਣ ਦੀ ਚੁਕਾਈ ਸਹੁੰ
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੱਤ ਨਵੇਂ ਚੁਣੇ ਗਏ ਮੰਤਰੀਆਂ ਸਮੇਤ ਕੁੱਲ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਪੰਜਾਬ ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਵੀ ਮੌਜੂਦ ਰਹੇ।
The new ministry took oath at Punjab Raj Bhawan
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਭਵਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਸ਼੍ਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਅਰੁਨਾ ਚੌਧਰੀ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਸ਼੍ਰੀਮਤੀ ਰਜ਼ੀਆ ਸੁਲਤਾਨਾ, ਵਿਜੈ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਰਣਦੀਪ ਸਿੰਘ ਨਾਭਾ, ਡਾ. ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜ਼ੀਆਂ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਸਨ।
The new ministry took oath at Punjab Raj Bhawan
ਇਸ ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਹੁੰ ਚੁੱਕਣ ਵਾਲੇ ਨਵੇਂ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਸ਼ਾਮਲ ਹੋਏ।
The new ministry took oath at Punjab Raj Bhawan