BSF ਦੀ ਵੱਡੀ ਕਾਰਵਾਈ: ਫਿਰੋਜ਼ਪੁਰ ਤੋ 7 ਕਰੋੜ ਦੀ ਹੈਰੋਇਨ ਕੀਤੀ ਬਰਾਮਦ
Published : Sep 26, 2022, 3:40 pm IST
Updated : Sep 26, 2022, 3:40 pm IST
SHARE ARTICLE
Big operation of BSF in Ferozepur
Big operation of BSF in Ferozepur

ਹੈਰੋਇਨ ਪੌਂਦੇ ਵਿਚ ਲੁਕਾ ਕੇ ਸਤਲੁਜ ਦਰਿਆ ਰਾਹੀਂ ਭੇਜੀ ਗਈ ਸੀ ਪੰਜਾਬ

 

ਫਿਰੋਜ਼ਪੁਰ : ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ 'ਚ ਬੈਠੇ ਨਸ਼ਾ ਤਸਕਰ ਦੀ ਇਕ ਹੋਰ ਨਾਪਾਕ ਯੋਜਨਾ ਨੂੰ ਮਿੱਟੀ 'ਚ ਮਿਲਾ ਦਿੱਤਾ ਹੈ। ਤਸਕਰਾਂ ਨੇ ਸਤਲੁਜ ਦਰਿਆ ਦੇ ਪਾਣੀ ਨਾਲ ਹੈਰੋਇਨ ਦੀ ਖੇਪ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਜਵਾਨਾਂ ਨੇ ਬਰਾਮਦ ਕਰ ਕੇ ਜ਼ਬਤ ਕਰ ਲਿਆ। ਦੂਜੇ ਪਾਸੇ ਅੰਮ੍ਰਿਤਸਰ ਸਰਹੱਦ 'ਤੇ ਲਗਾਤਾਰ ਦੂਜੇ ਦਿਨ ਡਰੋਨ ਦੀ ਆਵਾਜਾਈ ਦੇਖਣ ਨੂੰ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੈਰੋਇਨ ਨਾਲ ਭਰੀ ਬੋਤਲ ਸਤਲੁਜ ਵਿੱਚ ਪਾਣੀ ਦੇ ਵਹਾਅ ਨਾਲ ਵਹਿ ਰਹੇ ਜੰਗਲੀ ਬੂਟਿਆਂ ਦੇ ਨਾਲ ਬੰਨ੍ਹ ਕੇ ਭੇਜੀ ਗਈ ਸੀ। ਫ਼ਿਰੋਜ਼ਪੁਰ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਬਰਾਮਦ ਕਰ ਲਿਆ। ਜਦੋਂ ਬੋਤਲ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਹੈਰੋਇਨ ਸੀ, ਜਿਸ ਦਾ ਵਜ਼ਨ 1 ਕਿਲੋ ਸੀ। 1 ਕਿਲੋ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੀਬ 7 ਕਰੋੜ ਰੁਪਏ ਹੈ।

ਅੰਮ੍ਰਿਤਸਰ ਸਰਹੱਦ 'ਤੇ ਪੈਂਦੇ ਬੀਓਪੀ ਕਾਂਗੜ 'ਚ ਦੁਪਹਿਰ ਕਰੀਬ 2.30 ਵਜੇ ਡਰੋਨ ਦੀ ਆਵਾਜਾਈ ਹੋਈ। ਪਾਕਿਸਤਾਨ ਦੀ ਗਸ਼ਤ ਕਰ ਰਹੀ ਬੀਐਸਐਫ ਨੇ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਦੀ ਆਵਾਜ਼ ਸੁਣੀ। ਸਿਪਾਹੀਆਂ ਨੇ ਚੌਕਸੀ ਲਈ ਆਵਾਜ਼ ਵੱਲ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਚੌਕਸੀ ਲਈ ਆਸਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement