ਮੇਰੇ ਕੋਲ ਇਕ ਮਿਸ਼ਨ ਹੈ ਜੋ ਮੈਂ ਪੰਜਾਬ ਤੇ ਭਾਰਤ ਲਈ ਪੂਰਾ ਕਰਨਾ ਹੈ: ਕੈਪਟਨ ਅਮਰਿੰਦਰ ਸਿੰਘ
Published : Sep 26, 2022, 7:17 pm IST
Updated : Sep 26, 2022, 7:17 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਉਹਨਾਂ ਨੇ ਇੱਕ ਮਿਸ਼ਨ ਪੂਰਾ ਕਰਨਾ ਹੈ। ਉਹਨਾਂ ਕਿਹਾ, “ਮੇਰੇ ਕੋਲ ਇੱਕ ਮਿਸ਼ਨ ਹੈ ਜਿਸ ਨੂੰ ਪੂਰਾ ਕਰਨਾ ਹੈ ਅਤੇ ਉਹ ਹੈ ਰਾਜ ਅਤੇ ਦੇਸ਼ ਦੇ ਹਿੱਤ ਲਈ ਕੰਮ ਕਰਨਾ”। ਅੱਜ ਇੱਥੇ ਸੂਬਾ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇਪੀ ਨੱਡਾ ਦੇ ਹੱਥ ਮਜ਼ਬੂਤ ਕਰਨਾ ਚਾਹੁੰਦੇ ਹਨ।

ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪੰਜਾਬ ਨਾਲ ਵਿਸ਼ੇਸ਼ ਲਗਾਅ ਹੈ ਕਿਉਂਕਿ ਜਦੋਂ ਵੀ ਉਹ ਮੁੱਖ ਮੰਤਰੀ ਵਜੋਂ ਉਹਨਾਂ ਨੂੰ ਸੂਬੇ ਦੀ ਕੋਈ ਮੰਗ ਲੈ ਕੇ ਮਿਲੇ ਤਾਂ ਉਹਨਾਂ ਨੇ ਉਸ ਨੂੰ ਸਹਿਜੇ ਹੀ ਸਵੀਕਾਰ ਕਰ ਲਿਆ।

ਕੈਪਟਨ ਅਮਰਿੰਦਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਕੋਈ ਸ਼ਾਸਨ ਨਹੀਂ ਹੈ। ਇੱਕ ਸਰਕਾਰ ਲਈ ਬੜੀ ਸ਼ਰਮਨਾਕ ਗੱਲ ਹੈ ਕਿ ਸੱਤਾ ਵਿੱਚ ਸਿਰਫ਼ ਛੇ ਮਹੀਨੇ ਰਹਿੰਦਿਆਂ ਉਸ ਨੂੰ ਆਪਣੇ ਲਈ ਭਰੋਸੇ ਦਾ ਵੋਟ ਲਿਆਉਣਾ ਪਿਆ ਹੈ। ਉਹਨਾਂ ਨੇ ‘ਆਪ’ ਲੀਡਰਸ਼ਿਪ 'ਤੇ ਤੰਜ਼ ਕਸਦੇ ਕਿਹਾ,  “ਇਸਦਾ ਮਤਲਬ ਹੈ ਕਿ ਤੁਸੀਂ ਪਹਿਲਾਂ ਹੀ ਆਪਣੇ ਲੋਕਾਂ ਦਾ ਭਰੋਸਾ ਗੁਆ ਚੁੱਕੇ ਹੋ”।

ਸਾਬਕਾ ਮੁੱਖ ਮੰਤਰੀ ਨੇ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ 'ਤੇ ਵਰ੍ਹਦਿਆਂ ਕਿਹਾ ਕਿ ਉਹ ਸਮੁੱਚੇ ਭਾਈਚਾਰੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ, “ਪੰਜਾਬੀਆਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਇੱਕ ਮਾਣ ਵਾਲੀ ਥਾਂ ਬਣਾਈ ਹੈ ਅਤੇ ਪੰਨੂੰ ਵੱਲੋਂ ਜੋ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਉਹ ਸਿਰਫ਼ ਬਦਨਾਮ ਹੀ ਕਰ ਰਹੀਆਂ ਸਨ।”

ਕੈਪਟਨ ਅਮਰਿੰਦਰ ਨੇ ਰਾਜਸਥਾਨ ਕਾਂਗਰਸ 'ਚ ਹੋ ਰਹੇ ਘਟਨਾਕ੍ਰਮ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਕਿਉਂਕਿ ਉਹ ਹੁਣ ਇਸ ਪਾਰਟੀ 'ਚ ਨਹੀਂ ਰਹੇ। ਅਮਨ-ਕਾਨੂੰਨ ਦੇ ਮੁੱਦੇ ਅਤੇ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ 'ਤੇ ਆਰਪੀਜੀ ਹਮਲੇ ਵਰਗੀਆਂ ਘਟਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ, ਉਹਨਾਂ ਕਿਹਾ ਕਿ ਇਹ ਸ਼ਰਮ ਦੀ ਗੱਲ ਹੈ ਕਿ ਦੁਸ਼ਮਣ ਮੁਹਾਲੀ ਵਿਚ ਹਮਲਾ ਕਰ ਸਕਦੇ ਹਨ, ਜੋ ਚੰਡੀਗੜ੍ਹ ਦੇ ਬਹੁਤ ਨੇੜੇ ਹੈ।

ਸਾਬਕਾ ਮੁੱਖ ਮੰਤਰੀ ਨੇ ਕਈ ਮੁੱਦਿਆਂ ਖਾਸ ਕਰਕੇ ਰਾਸ਼ਟਰੀ ਸੁਰੱਖਿਆ ਲਈ ਖਤਰੇ ਨਾਲ ਨਜਿੱਠਣ ਲਈ ਸੂਬਾ ਅਤੇ ਕੇਂਦਰ ਸਰਕਾਰ ਦਰਮਿਆਨ ਠੋਸ ਯਤਨਾਂ ਦਾ ਸੁਝਾਅ ਦਿੱਤਾ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਸਹਿਯੋਗੀ ਪਹੁੰਚ ਅਪਣਾਉਣ ਦੀ ਬਜਾਏ ਕੇਂਦਰ ਨਾਲ ਟਕਰਾਅ ਦਾ ਰਾਹ ਅਖਤਿਆਰ ਕਰ ਲਿਆ ਹੈ ਜੋ ਸੂਬੇ ਲਈ ਠੀਕ ਨਹੀਂ ਹੈ। ਪ੍ਰੈੱਸ ਕਾਨਫਰੰਸ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਸੁਨੀਲ ਕੁਮਾਰ ਜਾਖੜ, ਮਨੋਰੰਜਨ ਕਾਲੀਆ, ਡਾਕਟਰ ਰਾਜ ਕੁਮਾਰ ਵੇਰਕਾ ਅਤੇ ਹਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement