SI ਦੀ ਗੱਡੀ ਹੇਠਾਂ ਬੰਬ ਲਗਾਉਣ ਦਾ ਮਾਮਲਾ: ਦੋਸ਼ੀ ਯੁਵਰਾਜ ਸਿੰਘ ਨੂੰ ਪਨਾਹ ਦੇਣ ਵਾਲਾ ਗੁਰਸ਼ਰਨ ਸਿੰਘ ਗ੍ਰਿਫ਼ਤਾਰ
Published : Sep 26, 2022, 8:56 pm IST
Updated : Sep 26, 2022, 8:56 pm IST
SHARE ARTICLE
One more arrest in Amritsar bomb implant case
One more arrest in Amritsar bomb implant case

ਬੰਬ ਰੱਖਣ ਵਾਲੇ ਮੁਲਜ਼ਮ ਯੁਵਰਾਜ ਸਿੰਘ ਨੂੰ ਰੋਪੜ ਦੇ ਪਿੰਡ ਗੜਬਾਗਾ ਵਿਚ ਪਨਾਹ ਦਿੱਤੀ ਗਈ ਸੀ।

 

ਰੋਪੜ:  ਅੰਮ੍ਰਿਤਸਰ ਵਿਚ ਸੀਆਈਏ (ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ) ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਬੋਲੈਰੋ ਗੱਡੀ ਹੇਠਾਂ ਬੰਬ ਰੱਖਣ ਵਾਲੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਦੋ ਭਰਾਵਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੂਜਾ ਜੇਲ ਵਿਚ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੰਬ ਰੱਖਣ ਵਾਲੇ ਮੁਲਜ਼ਮ ਯੁਵਰਾਜ ਸਿੰਘ ਨੂੰ ਰੋਪੜ ਦੇ ਪਿੰਡ ਗੜਬਾਗਾ ਵਿਚ ਪਨਾਹ ਦਿੱਤੀ ਗਈ ਸੀ।

ਇਸ ਤੋਂ ਬਾਅਦ ਥਾਣਾ ਨੂਰਪੁਰ ਬੇਦੀ ਵਿਚ ਗੜਬਾਗਾ ਦੇ ਦੋ ਨੌਜਵਾਨਾਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ। ਇਹਨਾਂ ਵਿਚੋਂ ਇਕ ਮੁਲਜ਼ਮ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਹੈ ਅਤੇ ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ 25 ਸਤੰਬਰ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਨੇ ਰੋਪੜ ਦੇ ਪੁਲਿਸ ਮੁਖੀ ਡਾ. ਸੰਦੀਪ ਗਰਗ ਨੂੰ ਪੱਤਰ ਲਿਖਿਆ ਸੀ। ਜਿਸ 'ਚ ਉਨ੍ਹਾਂ ਦੱਸਿਆ ਕਿ ਬੰਬ ਕਾਂਡ 'ਚ ਫੜੇ ਗਏ ਯੁਵਰਾਜ ਸੱਭਰਵਾਲ ਨੇ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਕੀਤੇ ਹਨ। ਉਸ ਨੇ ਦੱਸਿਆ ਕਿ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦੇ ਕਹਿਣ 'ਤੇ ਉਸ ਨੇ ਕਾਰ ਹੇਠਾਂ ਬੰਬ ਰੱਖਿਆ ਸੀ।

ਬੰਬ ਰੱਖਣ ਬਾਰੇ ਪਤਾ ਲੱਗਣ ’ਤੇ ਲੰਡਾ ਨੇ ਰੋਪੜ ਦੇ ਗੜਬਾਗਾ ਪਿੰਡ ਦੇ ਅਸ਼ੋਕ ਕੁਮਾਰ ਨੂੰ ਫੋਨ ਕੀਤਾ। ਅਸ਼ੋਕ ਇਕ ਕਤਲ ਕੇਸ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਹੈ। ਲੰਡਾ ਨੇ ਉਸ ਨੂੰ ਫੋਨ 'ਤੇ ਦੱਸਿਆ ਕਿ ਯੁਵਰਾਜ ਨੇ ਦਲੇਰਾਨਾ ਕੰਮ ਕੀਤਾ ਹੈ। ਇਸ ਲਈ ਉਸ ਨੂੰ ਆਪਣੇ ਘਰ ਵਿਚ ਪਨਾਹ ਦਿਓ, ਜਿਸ 'ਤੇ ਅਸ਼ੋਕ ਕੁਮਾਰ ਨੇ ਆਪਣੇ ਭਰਾ ਗੁਰਚਰਨ ਸਿੰਘ ਨੂੰ ਫੋਨ ਕਰਕੇ ਯੁਵਰਾਜ ਸਿੰਘ ਨੂੰ ਘਰ 'ਚ ਪਨਾਹ ਦੇਣ ਲਈ ਕਿਹਾ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਨੂਰਪੁਰ ਬੇਦੀ ਦੇ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਨੇ ਅਸ਼ੋਕ ਕੁਮਾਰ ਅਤੇ ਉਸ ਦੇ ਭਰਾ ਗੁਰਚਰਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜਦੋਂ ਮੁਲਜ਼ਮ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਮੌਕੇ ’ਤੇ ਨਹੀਂ ਮਿਲਿਆ ਪਰ ਬਾਅਦ ਵਿਚ ਉਸ ਨੂੰ ਕਾਬੂ ਕਰ ਲਿਆ ਗਿਆ। ਡੀਐਸਪੀ ਅਜੈ ਸਿੰਘ ਨੇ ਦੱਸਿਆ ਕਿ ਗੁਰਚਰਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement