ਕੈਬ ਬੁੱਕ ਕਰਨ ਸਮੇਂ ਹੋ ਸਕਦੀ ਹੈ ਪਰੇਸ਼ਾਨੀ, ਟ੍ਰਾਈਸਿਟੀ ਕੈਬ ਐਸੋਸੀਏਸ਼ਨ ਵੱਲੋਂ ਕੀਤੀ ਜਾ ਰਹੀ ਹੜਤਾਲ
Published : Sep 26, 2022, 1:33 pm IST
Updated : Sep 26, 2022, 1:42 pm IST
SHARE ARTICLE
Tricity Cab Association protest today
Tricity Cab Association protest today

ਟ੍ਰਾਈਸਿਟੀ ਕੈਬ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੈ।

 

ਚੰਡੀਗੜ੍ਹ: ਜੇਕਰ ਤੁਸੀਂ ਵੀ ਦਫ਼ਤਰ ਜਾਂ ਬਾਹਰ ਜਾਣ ਲਈ ਕੈਬ ਅਤੇ ਟੈਕਸੀ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਵਿਚ ਅੱਜ ਕੈਬ ਬੁੱਕ ਕਰਨ ਵਾਲਿਆਂ ਨੂੰ ਪਰੇਸ਼ਾਨੀ ਹੋ ਸਕਦੀ ਹੈ। ਦਰਅਸਲ ਟ੍ਰਾਈਸਿਟੀ ਕੈਬ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਹੈ।

ਟ੍ਰਾਈਸਿਟੀ ਕੈਬ ਐਸੋਸੀਏਸ਼ਨ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਬਾਈਕ ਟੈਕਸੀਆਂ ਅਤੇ ਕਾਰਾਂ 'ਤੇ ਕਾਰਵਾਈ ਨਾ ਹੋਣ ਕਾਰਨ ਨਾਰਾਜ਼ ਹੈ। ਅਜਿਹੇ 'ਚ ਐਸੋਸੀਏਸ਼ਨ ਵੱਲੋਂ ਮੁਹਾਲੀ ਦੇ ਫੇਜ਼-8 'ਚ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਇਕੱਠ ਕੀਤਾ ਗਿਆ ਅਤੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਹੈ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਹ ਚੰਡੀਗੜ੍ਹ ਦੀ ਸਟੇਟ ਟਰਾਂਸਪੋਰਟ ਅਥਾਰਟੀ (ਐਸਟੀਏ) ਨੂੰ ਕਈ ਵਾਰ ਸ਼ਿਕਾਇਤ ਕਰ ਚੁੱਕੀ ਹੈ। ਇਸ ਦੇ ਬਾਵਜੂਦ ਨਾਜਾਇਜ਼ ਟੈਕਸੀਆਂ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀਆਂ ਹਨ। ਕੁਝ ਐਪ ਅਧਾਰਤ ਬਾਈਕ ਟੈਕਸੀਆਂ ਅਤੇ ਕਾਰਾਂ ਹਨ, ਜੋ ਕਿ ਐਸਟੀਏ ਦੁਆਰਾ ਮਨਜ਼ੂਰ ਨਹੀਂ ਹਨ, ਫਿਰ ਵੀ ਉਹ ਟ੍ਰਾਈਸਿਟੀ ਵਿਚ ਚੱਲ ਰਹੀਆਂ ਹਨ।

ਇਸ ਕਾਰਨ ਰਜਿਸਟਰਡ ਕੈਬ ਡਰਾਈਵਰਾਂ ਦਾ ਕਾਰੋਬਾਰ ਬਰਬਾਦ ਹੋ ਰਿਹਾ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਟ੍ਰਾਈਸਿਟੀ ਵਿਚ 10 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਬਾਈਕ, ਟੈਕਸੀ ਅਤੇ ਕਾਰਾਂ ਚੱਲ ਰਹੀਆਂ ਹਨ। ਇਹਨਾਂ ਨੂੰ ਪ੍ਰਾਈਵੇਟ ਵਾਹਨਾਂ ਵਜੋਂ ਰਜਿਸਟਰਡ ਕਰਕੇ ਟੈਕਸੀਆਂ ਵਜੋਂ ਵਰਤਿਆ ਜਾ ਰਿਹਾ ਹੈ। ਅਜਿਹੀਆਂ ਗੈਰ-ਕਾਨੂੰਨੀ ਟੈਕਸੀਆਂ ਵਿਚ ਸਵਾਰੀਆਂ ਵੀ ਸੁਰੱਖਿਅਤ ਨਹੀਂ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਬ ਡਰਾਈਵਰ ਵੀ ਆਪਣੇ ਵਾਹਨਾਂ ਦੀਆਂ ਚਾਬੀਆਂ ਐਸਟੀਏ ਨੂੰ ਸੌਂਪਣ ਲਈ ਸੈਕਟਰ-18 ਦਫ਼ਤਰ ਦੇ ਬਾਹਰ ਇਕੱਠੇ ਹੋਏ ਸਨ। ਇਸ ਦੌਰਾਨ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਤੋਂ ਕੁਝ ਸਮਾਂ ਪਹਿਲਾਂ ਵੀ ਐੱਸਟੀਏ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਹੋਇਆ ਸੀ ਪਰ ਹੁਣ ਤੱਕ ਉਹਨਾਂ ਨੂੰ ਰਾਹਤ ਨਹੀਂ ਮਿਲੀ।

   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement