ਮੁੱਖ ਮੰਤਰੀ ਤੇ ਪ੍ਰਤਾਪ ਬਾਜਵਾ ਦੀ ਟਵਿੱਟਰ ਵਾਰ, CM ਬੋਲੇ ਸਾਡੇ ਸਾਰੇ ਆਗੂ ਟਿਕਾਊ ਹਨ 
Published : Sep 26, 2023, 3:41 pm IST
Updated : Sep 26, 2023, 3:41 pm IST
SHARE ARTICLE
Partap Bajwa, Bhagwant Mann
Partap Bajwa, Bhagwant Mann

''ਅਪਣੇ ਸਕੇ ਭਰਾ ਫਤਹਿ ਜੰਗ ਬਾਜਵਾ ਨੂੰ ਤੁਸੀਂ ਅਪਣੇ ਟੱਚ ਵਿਚ ਰੱਖ ਨਹੀਂ ਪਾਏ, ਕੌਣ ਕਿੰਨਾ ਕਿਸਦੇ ਟੱਚ ਵਿਚ ਹੈ ਜਨਤਾ ਜਾਣਦੀ ਹੈ''

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਟਵਿੱਟਰ ਵਾਰ ਸ਼ੁਰੂ ਹੋ ਗਈ ਹੈ। ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਸੀ। ਜਿਸ ਵਿਚ ਲਿਖਿਆ ਗਿਆ ਸੀ ਕਿ ''ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਨ ਦੀ ਗੱਲ ਕਰ ਰਹੇ ਓ?? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ, ਮੈਂ ਪੰਜਾਬ ਦੇ 3 ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਥੋਡੇ ਵਾਂਗ ਕੁਰਸੀ ਦਾ ਤਿਕੜਮਬਾਜ਼ ਨਹੀਂ। ਜੇ ਹਿੰਮਤ ਹੈ ਹਾਈ ਕਮਾਂਡ ਨਾਲ ਗੱਲ ਕਰੋ''

file photo

 

ਇਸ ਤੋਂ ਬਾਅਦ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਦੇ ਟਵੀਟ ਦਾ ਜਵਾਬ ਦਿੱਤਾ ਹੈ। ਪ੍ਰਤਾਪ ਬਾਜਵਾ ਨੇ ਫੇਸਬੁੱਕ ਪੋਸਟ ਪਾ ਕੇ ਕਿਹਾ ਕਿ  ''ਭਗਵੰਤ ਸ਼ਾਹ'', ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ। ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ ’ਚ ਟਵੀਟ ਕਰ ਬੈਠੇ ਹੋ ਤਾਂ ਜਵਾਬ ਵੀ ਸੁਣ ਲਓ। ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ ਵਾਂਗਡੋਰ ਗਈ ਫੇਰ ਤੁਸੀਂ ਆਪਣੀ ਹਾਈਕਮਾਂਡ ਨਾਲ ਗੱਲ ਕਰਿਓ। ਤੁਸੀਂ ਅੱਜ ਤੱਕ ਆਪਣੇ ਚੁਟਕਲਿਆਂ ਨਾਲ ਪੰਜਾਬ ਦੇ ਵਿਕਾਸ ਦੀ ਭਰੂਣ ਹੱਤਿਆ ਹੀ ਕੀਤੀ ਹੈ, ਨਾ ਤਾਂ ਤੁਹਾਡੇ ਤੋਂ ਕਾਨੂੰਨ ਵਿਵਸਥਾ ਸੰਭਲੀ, ਨਾ ਆਰਥਿਕਤਾ ਸੰਭਲੀ, ਨਾ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਸੰਭਾਲ ਪਾਏ, ਨਾ ਹੀ ਤੁਹਾਡੇ ਆਕਾ ਅਤੇ ਤੁਸੀਂ ਕੈਨੇਡਾ ਵਿਚ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਹੱਕ ਵਿਚ ਕੋਈ ਇਕ ਲਫਜ਼ ਬੋਲ ਸਕੇ। ਹੋਰ ਕਿੰਨੀ ਕੁ ਭਰੂਣ ਹੱਤਿਆ ਕਰਨੀ ਹੈ ਪੰਜਾਬ ਦੇ ਲੋਕਾਂ ਦੇ ਰੰਗਲੇ ਖੁਆਬਾਂ ਦੀ?''

file photo

ਇਸ ਤੋਂ ਬਾਅਦ ਫਿਰ ਤੋਂ ਆਪ ਸਰਕਾਰ ਵੱਲੋਂ ਟਵੀਟ ਕਰ ਕੇ ਜਵਾਬ ਦਿੱਤਾ ਗਿਆ। ਉਹਨਾਂ ਨੇ ਲਿਖਿਆ ਕਿ ''ਪ੍ਰਤਾਪ ਬਾਜਵਾ ਜੀ, ਤੁਸੀਂ ਅਪਣੇ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ, ਅਪਣੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਅਪਣੇ ਸਕੇ ਭਰਾ ਫਤਹਿ ਜੰਗ ਬਾਜਵਾ ਨੂੰ ਅਪਣੇ ਟੱਚ ਵਿਚ ਰੱਖ ਨਹੀਂ ਸਕੇ, ਵਿਧਾਨ ਸਭਾ ਚੋਣਾਂ ਵਿਚ ਜਨਤਾ ਨੂੰ ਟੱਚ ਵਿਚ ਰੱਖ ਨਹੀਂ ਸਕੇ ਤਾਂ 77 ਤੋਂ ਘਟ ਤੇ 18 'ਤੇ ਆ ਗਏ, ਕੌਣ ਕਿੰਨਾ ਕਿਸ ਦੇ ਟੱਚ ਵਿਚ ਹੈ ਇਹ ਜਨਤਾ ਜਾਣਦੀ ਹੈ''ਵਿਕਾਊ ਮਾਲ ਕਾਂਗਰਸ ਰੱਖਦੀ ਹੈ, ਸਾਡਾ ਹਰ ਇਕ ਆਗੂ ਟਿਕਾਊ ਹੈ''। 

file photo

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦਾ ਤਿੱਖਾ ਜਵਾਬ ਦਿੱਤਾ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਸਾਡੇ ਸੰਪਰਕ ਵਿਚ ਹਨ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement