ਕੁੱਲੜ-ਪੀਜ਼ਾ ਜੋੜੇ ਦੀ ਵਾਇਰਲ ਵੀਡੀਓ ਮਾਮਲੇ 'ਚ ਹੋਈ FIR: ਸਹਿਜ ਦੀ ਭੈਣ ਨੇ ਕਿਹਾ- ਕੰਮ ਤੋਂ ਕੱਢੀ ਲੜਕੀ ਕਰ ਰਹੀ ਸੀ ਬਲੈਕਮੇਲ
Published : Sep 26, 2023, 7:37 pm IST
Updated : Sep 26, 2023, 7:37 pm IST
SHARE ARTICLE
File Photo
File Photo

ਹਰਨੂਰ ਨੇ ਸਹਿਜ ਦੀ ਦੁਕਾਨ 'ਤੇ ਕੰਮ ਕਰਨ ਵਾਲੀ ਲੜਕੀ ਤਨੀਸ਼ਾ ਵਰਮਾ 'ਤੇ ਪੈਸੇ ਨਾ ਦੇਣ 'ਤੇ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦਾ ਦੋਸ਼ ਲਗਾਇਆ ਹੈ।   

ਜਲੰਧਰ - ਜਲੰਧਰ ਦੇ ਕੁੱਲੜ ਪੀਜ਼ਾ ਜੋੜੇ ਦੀ ਅਸ਼ਲੀਲ ਵੀਡੀਓ ਮਾਮਲੇ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਨੂੰ ਲੈ ਕੇ ਸਹਿਜ ਅਤੇ ਉਸ ਦੀ ਪਤਨੀ ਦੀ ਬਜਾਏ ਭੈਣ ਹਰਨੂਰ ਨੇ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ। ਹਰਨੂਰ ਨੇ ਸਹਿਜ ਦੀ ਦੁਕਾਨ 'ਤੇ ਕੰਮ ਕਰਨ ਵਾਲੀ ਲੜਕੀ ਤਨੀਸ਼ਾ ਵਰਮਾ 'ਤੇ ਪੈਸੇ ਨਾ ਦੇਣ 'ਤੇ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਦਾ ਦੋਸ਼ ਲਗਾਇਆ ਹੈ।   

ਹਰਨੂਰ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਤਨੀਸ਼ਾ ਵਰਮਾ ਉਸ ਦੇ ਭਰਾ ਸਹਿਜ ਨਾਲ ਕੰਮ ਕਰਦੀ ਸੀ, ਪਰ ਉਹ ਉਥੇ ਨਕਦੀ ਦੀ ਦੁਰਵਰਤੋਂ ਕਰਦੀ ਫੜੀ ਗਈ। ਜਿਸ 'ਤੇ ਸਹਿਜ ਨੇ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ। ਬਦਲਾ ਲੈਣ ਲਈ ਉਸ ਨੇ ਪਹਿਲਾਂ ਉਸ ਦੇ ਭਰਾ ਅਤੇ ਭਰਜਾਈ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਉਸ ਨੂੰ ਧਮਕਾਇਆ ਅਤੇ ਪੈਸਿਆਂ ਦੀ ਮੰਗ ਕੀਤੀ। ਜਦੋਂ ਉਸ ਦਾ ਪਤਾ ਨਾ ਲੱਗਾ ਤਾਂ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਫਰਜ਼ੀ ਆਈਡੀ ਬਣਾ ਕੇ ਵੀਡੀਓ ਵਾਇਰਲ ਕਰ ਦਿੱਤੀ।    

file photo

 

ਹਰਨੂਰ ਨੇ ਦੋਸ਼ ਲਾਇਆ ਹੈ ਕਿ ਇਹ ਸਾਰਾ ਕੰਮ ਤਨੀਸ਼ਾ ਵਰਮਾ ਨੇ ਇਕੱਲੇ ਨਹੀਂ ਕੀਤਾ ਹੈ ਸਗੋਂ ਉਸ ਨਾਲ ਕੁਝ ਹੋਰ ਲੋਕ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਤਨੀਸ਼ਾ ਦੀ ਇਸ ਤਰ੍ਹਾਂ ਦੀ ਗਤੀਵਿਧੀ ਨਾਲ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪੁੱਜੀ ਹੈ। ਹਰਨੂਰ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਤੋਂ ਪਹਿਲਾਂ ਤਨੀਸ਼ਾ ਅਤੇ ਉਸ ਦੇ ਸਾਥੀਆਂ ਨੇ ਪਹਿਲਾਂ ਆਪਣੀ ਫਰਜ਼ੀ ਆਈਡੀ ਬਣਾਈ ਅਤੇ ਫਿਰ ਵੀਡੀਓ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਕੀਤਾ। ਉਨ੍ਹਾਂ ਕਿਹਾ ਕਿ ਵੀਡੀਓ ਵਿਚ ਭਰਾ ਸਹਿਜ ਅਤੇ ਭਰਜਾਈ ਗੁਰਪ੍ਰੀਤ ਕੌਰ ਦੇ ਨਕਲੀ ਚਿਹਰੇ ਲਗਾ ਕੇ ਅਸ਼ਲੀਲ ਵੀਡੀਓ ਬਣਾਈ ਗਈ ਹੈ।  

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement