ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਦੀ ਕੌਮੀ ਐਨ.ਐਸ.ਐਸ. ਐਵਾਰਡ ਲਈ ਚੋਣ
Published : Sep 26, 2023, 7:00 pm IST
Updated : Sep 26, 2023, 7:00 pm IST
SHARE ARTICLE
Shreya Maini
Shreya Maini

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ

 

ਚੰਡੀਗੜ੍ਹ:  ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ ਦੇ ਸ਼ਾਨਦਾਰ ਲੋਕ ਭਲਾਈ ਦੇ ਕਾਰਜਾਂ ਅਤੇ ਐਨ.ਐਸ.ਐਸ. ਵਲੰਟੀਅਰ ਵਜੋਂ ਉਤਸ਼ਾਹੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਕੇਂਦਰੀ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ 2021-22 ਲਈ ਐਨ.ਐਸ.ਐਸ. ਐਵਾਰਡ (ਵਲੰਟੀਅਰ ਸ਼੍ਰੇਣੀ) ਲਈ ਚੁਣਿਆ ਗਿਆ ਹੈ।

ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਨ੍ਹਾਂ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸ਼੍ਰੇਆ ਮੈਣੀ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਮਾਰਗਦਰਸ਼ਕ ਹੈ, ਜਿਨ੍ਹਾਂ ਨੇ ਐਨ.ਐਸ.ਐਸ. ਵਲੰਟੀਅਰ ਵਜੋਂ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ।

ਏਪੀਜੇ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇੰਜਨੀਅਰਿੰਗ ਟੈਕਨੀਕਲ ਕੈਂਪਸ, ਜਲੰਧਰ ਦੇ ਇਸ ਵਿਦਿਆਰਥੀ ਨੇ ਜਲੰਧਰ ਜ਼ਿਲ੍ਹੇ ਵਿੱਚ ਕੋਵਿਡ-19 ਬਾਰੇ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਅਤੇ ਵੱਖ-ਵੱਖ ਟੀਕਾਕਰਨ ਕੈਂਪਾਂ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਵੱਲੋਂ ਕੀਤੇ ਮੁੱਖ ਕੰਮਾਂ ਵਿੱਚ ਸਵੱਛ ਭਾਰਤ ਅਭਿਆਨ

 ਵਾਤਾਵਰਣ ਦੀ ਸੰਭਾਲ, ਲੋੜਵੰਦਾਂ ਨੂੰ ਗਰਮ ਕਪੜੇ ਪ੍ਰਦਾਨ ਕਰਨਾ, ਬੇਸਹਾਰਾ ਬੱਚਿਆਂ ਲਈ ਸਟੇਸ਼ਨਰੀ ਆਈਟਮਾਂ ਅਤੇ ਸ਼ੈਲਟਰ ਹੋਮਜ਼ ਵਿੱਚ ਸੁੱਕੇ ਭੋਜਨ ਦੀਆਂ ਵਸਤੂਆਂ ਸ਼ਾਮਲ ਹਨ। ਗੋਦ ਲਏ ਪਿੰਡਾਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ, ਉੱਜਵਲਾ ਯੋਜਨਾ ਅਤੇ ਪ੍ਰਧਾਨ ਮੰਤਰੀ ਬੀਮਾ ਯੋਜਨਾ ਵਰਗੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਪਰਾਲੀ ਸਾੜਨ, ਪਲਾਸਟਿਕ ਦੇ ਖ਼ਤਰਿਆਂ ਅਤੇ ਵਾਤਾਵਰਣ, ਕਿਸਾਨਾਂ ਅਤੇ ਖਪਤਕਾਰਾਂ ਲਈ ਬਾਜਰੇ ਦੀ ਮਹੱਤਤਾ ਬਾਰੇ ਵੀ ਜਾਗਰੂਕਤਾ ਪੈਦਾ ਕਰਨ ਸਬੰਧੀ ਗਤੀਵਿਧੀਆਂ ਨੂੰ ਸਰਗਰਮੀ ਨਾਲ ਹਿੱਸਾ ਲਿਆ।

ਭਾਰਤ ਦੇ ਰਾਸ਼ਟਰਪਤੀ 29 ਸਤੰਬਰ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਸ਼੍ਰੇਆ ਮੈਣੀ ਨੂੰ 1,00,000/- ਰੁਪਏ ਦੇ ਨਕਦ ਇਨਾਮ, ਸਰਟੀਫਿਕੇਟ ਅਤੇ ਸਿਲਵਰ ਮੈਡਲ ਸਮੇਤ ਐਨ.ਐਸ.ਐਸ ਐਵਾਰਡ (ਵਲੰਟੀਅਰ ਸ਼੍ਰੇਣੀ) ਨਾਲ ਸਨਮਾਨਿਤ ਕਰਨਗੇ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement