
500 ਮੁਲਾਜ਼ਮਾਂ ਦੀਆਂ 150 ਤੋਂ ਵੱਧ ਟੀਮਾਂ ਨੇ ਕੀਤੀ ਕਾਰਵਾਈ
ਚੰਡੀਗੜ੍ਹ: ਪੰਜਾਬ ਪੁਲਿਸ ਨੇ ਅਪਰਾਧੀਆਂ ਅਤੇ ਦੇਸ਼ ਵਿਰੋਧੀ ਅਨਸਰਾਂ ਦੇ ਸਹਿਯੋਗੀਆਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਦੀਆਂ ਹਦਾਇਤਾਂ 'ਤੇ ਸੂਬੇ ਭਰ ਵਿਚ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਕਈ ਗੈਂਗਸਟਰਾਂ ਦੇ ਨਜ਼ਦੀਕੀ ਸਹਿਯੋਗੀਆਂ ਨਾਲ ਜੁੜੇ 264 ਰਿਹਾਇਸ਼ੀ ਅਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ: ਨਸ਼ੇ ਨੇ ਬੁਝਾਏ ਦੋ ਹੋਰ ਚਿਰਾਗ: ਮੋਗਾ ਵਿਚ ਟਾਇਰ ਪੰਕਚਰ ਸਲਿਊਸ਼ਨ ਪੀਣ ਕਾਰਨ ਨੌਜਵਾਨ ਦੀ ਮੌਤ
ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਸਾਰੇ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਇੰਸਪੈਕਟਰਾਂ ਜਾਂ ਸਬ-ਇੰਸਪੈਕਟਰਾਂ ਦੀ ਅਗਵਾਈ ਵਿਚ ਮਜ਼ਬੂਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿਤੇ ਗਏ ਹਨ।
ਇਹ ਵੀ ਪੜ੍ਹੋ: ਜਲਦ ਆ ਸਕਦਾ ਹੈ ਕੋਰੋਨਾ ਤੋਂ 7 ਗੁਣਾ ਜ਼ਿਆਦਾ ਖ਼ਤਰਨਾਕ ਵਾਇਰਸ
ਉਨ੍ਹਾਂ ਦਸਿਆ ਕਿ ਘੱਟੋ-ਘੱਟ 500 ਮੁਲਾਜ਼ਮਾਂ ਦੀਆਂ 150 ਤੋਂ ਵੱਧ ਟੀਮਾਂ ਨੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ 229 ਵਿਅਕਤੀਆਂ ਤੋਂ ਪੁਛਗਿਛ ਕੀਤੀ ਗਈ।ਸੂਬੇ ਦੇ ਕਈ ਗਰੋਹਾਂ ਦੇ ਗ੍ਰਿਫਤਾਰ ਮੈਂਬਰਾਂ ਤੋਂ ਪੁਛਗਿਛ ਤੋਂ ਬਾਅਦ ਇਸ ਕਾਰਵਾਈ ਦੀ ਯੋਜਨਾ ਬਣਾਈ ਗਈ ਸੀ।
ਇਹ ਵੀ ਪੜ੍ਹੋ: ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ, ‘ਆਪ’ ਦੇ 32 ਵਿਧਾਇਕ ਸਾਡੇ ਸੰਪਰਕ ਵਿਚ
ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਜੁੜੇ ਘਰਾਂ ਅਤੇ ਹੋਰ ਥਾਵਾਂ 'ਤੇ ਡੂੰਘਾਈ ਨਾਲ ਤਲਾਸ਼ੀ ਲਈ ਅਤੇ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਅਧਿਕਾਰੀ ਨੇ ਦਸਿਆ ਕਿ ਦੋ ਲੋਕਾਂ ਨੂੰ ਪੁਛਗਿਛ ਲਈ ਹਿਰਾਸਤ 'ਚ ਲਿਆ ਗਿਆ ਹੈ।