Panthak News: ਗੁਰਪੁਰਬ ਮਨਾਉਣ ਲਈ 31 ਮੈਂਬਰੀ ਜਥਾ 7 ਅਕਤੂਬਰ ਨੂੰ ਜਾਵੇਗਾ ਪਾਕਿਸਤਾਨ
Published : Sep 26, 2024, 7:33 am IST
Updated : Sep 26, 2024, 7:33 am IST
SHARE ARTICLE
A 31-member procession will go to Pakistan on October 7 to celebrate Gurpurab
A 31-member procession will go to Pakistan on October 7 to celebrate Gurpurab

Panthak News: ਪਾਕਿਸਤਾਨ ਸਰਕਾਰ ਨੇ ਵੀਜ਼ੇ ਕੀਤੇ ਜਾਰੀ

 

Panthak News: ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਉਹਨਾਂ ਦੇ ਜਨਮ ਅਸਥਾਨ ਗੁਰਦੁਆਰਾ ਚੂੰਨਾ ਮੰਡੀ ਲਾਹੌਰ ਵਿਖੇ ਮਨਾਉਣ ਲਈ ਭਾਰਤੀ ਸ਼ਰਧਾਲੂਆਂ ਦਾ 31 ਮੈਂਬਰੀ ਇਕ ਜਥਾ 7 ਅਕਤੂਬਰ ਨੂੰ ਜਥੇਦਾਰ ਨਿਸ਼ਾਨ ਸਿੰਘ ਕਾਹਲੋਂ, ਸੇਵਾ ਮੁਕਤ ਸੁਪਰਡੰਟ ਪੰਜਾਬ ਸਕੂਲ ਸਿਖਿਆ ਬੋਰਡ ਦੀ ਅਗਵਾਈ ਹੇਠ ਪਾਕਿਸਤਾਨ ਜਾਵੇਗਾ। ਪਾਕਿਸਤਾਨ ਅੰਬੈਸੀ ਨੇ ਜਥੇ ਦੇ ਸਮੂਹ ਮੈਂਬਰਾਂ ਨੂੰ 15 ਦਿਨਾਂ ਦੀ ਸਟੇਅ ਵਾਲੇ ਇਕ ਮਹੀਨੇ ਦੇ ਵਿਜੀਟਰ ਵੀਜੇ ਜਾਰੀ ਕਰ ਦਿੱਤੇ ਹਨ। 

ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਮਝੌਤੇ ਅਨੁਸਾਰ ਭਾਰਤ ਤੋਂ ਹਰ ਸਾਲ ਸਿਰਫ ਚਾਰ ਜਥੇ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਨਾਨਕ ਦੇਵ ਜੀ, ਵੈਸਾਖੀ, ਸ਼ਹੀਦੀ ਦਿਹਾੜਾ ਗੁਰੂ ਅਰਜਨ ਦੇਵ ਜੀ ਅਤੇ ਮਹਾਂਰਾਜਾ ਰਣਜੀਤ ਸਿੰਘ ਦੀ ਬਰਸੀ ਤੇ ਜਾਂਦੇ ਹਨ ਪਰ ਇਹ ਤੀਜੀ ਵਾਰ ਹੈ ਕਿ ਜਥੇਦਾਰ ਨਿਸ਼ਾਨ ਸਿੰਘ ਕਾਹਲੋਂ ਦੀ ਅਗਵਾਈ ਵਿਚ ਇਕ ਸਪੈਸ਼ਲ ਜਥਾ ਭੇਜਿਆ ਜਾ ਰਿਹਾ ਹੈ।

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਹਰ ਸਾਲ ਉਨ੍ਹਾਂ ਦੇ ਜਨਮ ਅਸਥਾਨ ਚੂੰਨਾ ਮੰਡੀ ਲਾਹੌਰ ਵਿਖੇ 9 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਵੀ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਅਤੇ 9 ਅਕਤੂਬਰ ਨੂੰ ਭੋਗ ਪੈਣਗੇ। 7 ਅਤੇ 8 ਅਕਤੂਬਰ ਦੀਆਂ ਰਾਤਾਂ ਨੂੰ ਕੀਰਤਨ ਦਰਬਾਰ ਹੋਣਗੇ ਜਿਨ੍ਹਾਂ ਵਿੱਚ ਪ੍ਰਸਿੱਧ ਰਾਗੀ ਜਥੇ ਸ਼ਿਰਕਤ ਕਰਨਗੇ। ਇਹ ਜੱਥ ਪਾਕਿਸਤਾਨ ਵਿੱਚ ਸਥਿਤ ਬਾਕੀ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 18 ਅਕਤੂਬਰ ਨੂੰ ਵਾਪਸ ਭਾਰਤ ਆਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement