Jaswant Singh Gajjan Majra : 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਜ਼ਮਾਨਤ ਲਈ ਹਾਈਕੋਰਟ 'ਚ ਕੀਤੀ ਅਪੀਲ
Published : Sep 26, 2024, 6:19 pm IST
Updated : Sep 26, 2024, 6:19 pm IST
SHARE ARTICLE
Jaswant Singh Gajjan Majra
Jaswant Singh Gajjan Majra

ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ

Jaswant Singh Gajjan Majra : ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਜ਼ਮਾਨਤ ਲਈ ਅਪੀਲ ਕੀਤੀ ਹੈ। ਪਟੀਸ਼ਨ 'ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ।

ਗੱਜਣਮਾਜਰਾ 'ਤੇ ਆਰੋਪ ਹੈ ਕਿ ਉਨ੍ਹਾਂ ਨੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਦੇ ਜ਼ਰੀਏ ਇੱਕ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ਵਿੱਚ ਈਡੀ ਨੇ ਗੱਜਣ ਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ ਸੀ।

ਇਸ ਤੋਂ ਬਾਅਦ ਉਨਾਂ ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਮੋਹਾਲੀ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹੇਠਲੀ ਅਦਾਲਤ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹੁਣ ਉਸ ਨੇ ਹਾਈ ਕੋਰਟ ਦੀ ਸ਼ਰਨ ਲਈ ਹੈ। ਗੱਜਣਮਾਜਰਾ ਵੱਲੋਂ ਨਿਯਮਤ ਜ਼ਮਾਨਤ ਦੀ ਮੰਗ 'ਤੇ ਹਾਈ ਕੋਰਟ ਨੇ ਈਡੀ ਨੂੰ 15 ਅਕਤੂਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।

 

 

Location: India, Punjab

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement