Punjab News : ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਸੰਭਾਲਿਆ ਅਹੁਦਾ
Published : Sep 26, 2024, 10:34 pm IST
Updated : Sep 26, 2024, 10:34 pm IST
SHARE ARTICLE
Cabinet Minister Barinder Kumar Goyal
Cabinet Minister Barinder Kumar Goyal

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

Punjab News : ਅੱਜ ਇਥੇ ਪੰਜਾਬ ਸਿਵਲ ਸਕੱਤਰੇਤ- 1 ਵਿਖੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਮਾਲ, ਮੁੜ ਵਸੇਬਾ, ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।

ਇਸ ਮੌਕੇ ਗੋਇਲ ਨੇ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੂੰ ਅੱਗੇ ਵਧਾਉਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਮਾਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement