Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਿੱਤਾ ਸਪੱਸ਼ਟੀਕਰਨ
Published : Sep 26, 2024, 12:09 pm IST
Updated : Sep 26, 2024, 12:09 pm IST
SHARE ARTICLE
Former minister Surjit Singh Rakhra gave an explanation at Sri Akal Takht Sahib
Former minister Surjit Singh Rakhra gave an explanation at Sri Akal Takht Sahib

Punjab News: ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁੰਦੇ ਜੋ ਵੀ ਜਾਣੇ ਅਨਜਾਨੇ 'ਚ ਭੁੱਲਾਂ ਚੁੱਕਾਂ ਹੋਈਆਂ ਹਨ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ।

 

Punjab News: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸੁਰਜੀਤ ਸਿੰਘ ਰੱਖੜਾ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸੌਂਪ ਦਿੱਤਾ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 30 ਅਗਸਤ ਨੂੰ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉਪਦੇਸ਼ ਜਾਰੀ ਕੀਤਾ ਗਿਆ ਸੀ, ਉਸ ਦੇ ਚਲਦੇ ਮੈਂ ਵਿਦੇਸ਼ ਗਿਆ ਹੋਇਆ ਸੀ। ਮੈਂ ਵਿਦੇਸ਼ 'ਚ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਨਹੀਂ ਪੁੱਜ ਸਕਿਆ, ਜਿਸ ਦੇ ਚਲਦੇ ਵਿਦੇਸ਼ ਤੋਂ ਮੈਂ ਅੱਜ ਇੱਥੇ ਆਇਆ ਹਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚ ਕੇ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁੰਦੇ ਜੋ ਵੀ ਜਾਣੇ ਅਨਜਾਨੇ 'ਚ ਭੁੱਲਾਂ ਚੁੱਕਾਂ ਹੋਈਆਂ ਹਨ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ ਅਸੀਂ ਤਿਆਰ ਹਾਂ।

ਦੱਸ ਦਈਏ ਕਿ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ ਅਤੇ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵਿੱਚ ਸਿੱਖ ਮੰਤਰੀਆਂ ਨੂੰ ਵੀ ਤਲਬ ਕੀਤਾ ਗਿਆ ਸੀ।


 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement