Punjab News : ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਸੰਭਾਲਿਆ ਅਹੁਦਾ
Published : Sep 26, 2024, 10:39 pm IST
Updated : Sep 26, 2024, 10:39 pm IST
SHARE ARTICLE
 Laljit Singh Bhullar
Laljit Singh Bhullar

ਕਿਹਾ -ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ

Punjab News : ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਸੂਬੇ ਦੇ ਨਵੇਂ ਜੇਲ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਹਾਲ ਹੀ ਵਿੱਚ ਹੋਏ ਕੈਬਨਿਟ ਫ਼ੇਰਬਦਲ ਦੌਰਾਨ ਜੇਲ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸੌਂਪੀ ਗਈ ਹੈ।

ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਸੂਬੇ ਦੀਆਂ ਜੇਲਾਂ ਨੂੰ ਅਸਲ ਮਾਅਨਿਆਂ ਵਿੱਚ ਸੁਧਾਰ ਘਰ ਬਣਾਉਣਾ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਯਾਫ਼ਤਾ ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਸ਼ੁਰੂ ਕਰਨ ਵਾਸਤੇ ਸਿਖਲਾਈ ਦਿੱਤੀ ਜਾ ਰਹੀ ਹੈ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕਰਨਾ ਵੀ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।

ਜੇਲ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਦੇ ਸੁਧਾਰ ਅਤੇ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਉਸਾਰੂ ਨਾਗਰਿਕ ਵਜੋਂ ਸਮਾਜ ਵਿੱਚ ਮੁੜ ਜੋੜਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement