Punjab News: ਪੰਜਾਬ ਦੇ ਇਨ੍ਹਾਂ ਦੋ ਪਿੰਡਾਂ ਨੇ ਕਰ ਦਿੱਤੀ ਕਮਾਲ, ਸਰਬਸੰਮਤੀ ਨਾਲ ਚੁਣੇ ਸਰਪੰਚ
Published : Sep 26, 2024, 4:15 pm IST
Updated : Sep 26, 2024, 5:02 pm IST
SHARE ARTICLE
New sarpanch elected unanimously in village Taprian and village Bariyar
New sarpanch elected unanimously in village Taprian and village Bariyar

Punjab News: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਲਾਨ ਮੁਤਾਬਕ ਦੋਵਾਂ ਪਿੰਡਾਂ ਨੂੰ ਮਿਲਣਗੇ 5-5 ਲੱਖ ਰੁਪਏ

New sarpanch elected unanimously in village Taprian and village Bariyar: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਪੰਚਾਇਤੀ ਚੋਣਾਂ ਦੇ ਐਲਾਨ ਤੋਂ ਮਹਿਜ਼ 15 ਘੰਟੇ ਬਾਅਦ ਹੀ ਸਮਰਾਲਾ ਦੇ ਪਿੰਡ ਟੱਪਰੀਆਂ (Taprian) ਵੱਲੋਂ ਸਰਬ ਸੰਮਤੀ ਨਾਲ ਸਰਪੰਚ ਅਤੇ ਪੰਚਾਇਤ ਮੈਂਬਰ ਚੁਣ ਲਏ ਹਨ। ਇਹ ਪੰਜਾਬ ਦਾ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲਾ ਪਹਿਲਾ ਪਿੰਡ ਬਣ ਗਿਆ ਹੈ।

ਪਿੰਡ ਨੇ ਗੁਰਬਚਨ ਸਿੰਘ ਬਸਾਂਤੀ ਨੂੰ ਸਰਪੰਚ ਅਤੇ ਹਰਜਿੰਦਰ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਮਨਹਰਪ੍ਰੀਤ ਸਿੰਘ ਤੇ ਸਿਕੰਦਰ ਸਿੰਘ ਨੂੰ ਮੈਂਬਰ ਪੰਚਾਇਤ ਚੁਣਿਆ ਗਿਆ ਹੈ। ਜਦੋਂ ਤੋਂ ਵੀ ਲਾਗਲੇ ਪਿੰਡ ਨਾਲੋਂ ਵੱਖ ਹੋ ਕਿ ਇਸ ਪਿੰਡ ਟੱਪਰੀਆਂ ਦੀ ਗ੍ਰਾਮ ਪੰਚਾਇਤ ਬਣੀ ਹੈ, ਉਦੋਂ ਤੋਂ ਸਿਰਫ਼ ਦੋ ਵਾਰ ਹੀ ਪੰਚਾਇਤ ਚੋਣਾਂ ਲਈ ਵੋਟਾਂ ਪਈਆਂ ਹਨ ਨਹੀਂ ਤਾਂ ਹਰ ਵਾਰ ਪਿੰਡ ਵਿਚ ਸਰਬਸੰਮਤੀ ਨਾਲ ਹੀ ਪੰਚਾਇਤ ਬਣਦੀ ਰਹੀ ਹੈ।

ਪਿੰਡ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਘੋਲੀ ਅਤੇ ਕੈਪਟਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੇ ਪਾਰਟੀਬਾਜ਼ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਹੈ। ਉਹਨਾਂ ਨੇ ਉਹਨਾਂ ਪਿੰਡਾਂ ਨੂੰ ਇਸ ਦੀ ਮਿਸਾਲ ਦੇਣ ਦੀ ਆਖਿਆ ਹੈ ਕਿ ਪਿੰਡ ਦੇ ਵਿਕਾਸ ਲਈ ਅੱਜ ਧੜੇਬੰਦੀ ਖਤਮ ਕਰਨ ਲਈ ਆਪਣੀਆਂ ਪੰਚਾਇਤਾਂ ਸੰਮਤੀ ਨਾਲ ਚੁਣਨ ਲਈ ਹੰਭਲਾ ਮਾਰਨ। ਇਸ ਦੇ ਨਾਲ ਹੀ ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਦੇ ਅਧੀਨ ਆਉਂਦੇ ਪਿੰਡ ਬਰਿਆਰ ( Bariyar) ਤੋਂ ਸਤਪਾਲ ਸਿੰਘ ਸਰਬਸੰਮਤੀ ਨਾਲ ਨਵੇਂ ਸਰਪੰਚ ਚੁਣੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement