
ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਐਸੋਸੀਏਸ਼ਨ ਦਾ ਐਲਾਨ
Punjab News: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਭਲਕੇ (ਸ਼ੁੱਕਰਵਾਰ) ਤੋਂ ਲੋਕਾਂ ਲਈ ਮੁਫ਼ਤ ਹੋਣ ਜਾ ਰਿਹਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ।
ਪੜ੍ਹੋ ਪੂਰੀ ਖ਼ਬਰ : Punjab News: ਧਾਰਮਿਕ ਸਥਾਨ ਤੇ ਨਤਮਸਤਕ ਹੋਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਅਸੀਂ ਇਹ ਫੈਸਲਾ ਲਿਆ ਹੈ।
ਪੜ੍ਹੋ ਪੂਰੀ ਖ਼ਬਰ : Canada News: ਬਚ ਗਈ ਟਰੂਡੋ ਸਰਕਾਰ! ਵੱਡੀ ਲੀਡ ਨਾਲ ਜਿੱਤਿਆ ਬੇਭਰੋਸਗੀ ਮਤਾ
ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੰਪਨੀ ਦੇ ਅਧਿਕਾਰੀਆਂ ਨਾਲ ਕਈ ਮਹੀਨਿਆਂ ਤੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਕੰਪਨੀ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਸ ਕਾਰਨ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਨੇ ਐਲਾਨ ਕੀਤਾ ਹੈ ਕਿ 27 ਸਤੰਬਰ ਤੋਂ ਲਾਡੋਵਾਲ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਬੰਦ ਰਹੇਗਾ ਅਤੇ ਕਿਸੇ ਵੀ ਵਾਹਨ ਚਾਲਕ ਤੋਂ ਟੋਲ ਨਹੀਂ ਵਸੂਲਿਆ ਜਾਵੇਗਾ।
ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਟੋਲ ਪਲਾਜ਼ਾ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਾ ਤਾਂ ਸਰਕਾਰੀ ਛੁੱਟੀ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਦਾ ਪੀਐਫ ਕੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਕੰਪਨੀ ਵੱਲੋਂ ਟੋਲ ਮੁਲਾਜ਼ਮਾਂ ਨੂੰ ਕੋਈ ਈ.ਐਸ.ਆਈ. ਅਤੇ ਭਲਾਈ ਸਕੀਮਾਂ ਦੀਆਂ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਇਹ ਮੁਲਾਜ਼ਮਾਂ ਦੇ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।
(For more Punjabi news apart from Punjab's most expensive toll plaza will be free from tomorrow, stay tuned to Rozana Spokesman)