Punjab News: ਸਿਮਰਨਜੀਤ ਸਿੰਘ ਮਲੋਟ ਸਿੱਖ ਸਟੂਡੈਂਟਸ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨਿਯੁਕਤ
Published : Sep 26, 2024, 9:18 am IST
Updated : Sep 26, 2024, 10:00 am IST
SHARE ARTICLE
Simranjit Singh Malot appointed president of Sikh Students Federation District Sri Muktsar Sahib
Simranjit Singh Malot appointed president of Sikh Students Federation District Sri Muktsar Sahib

ਸਾਬਤ ਸੂਰਤ ਸਿੱਖੀ ਵਿੱਚ ਪਰਪੱਕ ਨੌਜਵਾਨਾਂ ਨੂੰ ਸ਼ਾਮਿਲ ਕਰਕੇ ਜਥੇਬੰਦੀ ਦਾ ਕੀਤਾ ਜਾਵੇਗਾ ਵਿਸਥਾਰ - ਢੋਟ

Simranjit Singh Malot appointed president of Sikh Students Federation District Sri Muktsar Sahib: ਪੰਥ ਦਾ ਹਰਿਆਵਲ ਦਸਤਾ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਹੋਇਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਨਾਲ ਸਬੰਧ ਰੱਖਣ ਵਾਲੇ ਨੌਜਵਾਨ ਗੁਰਸਿੱਖ ਆਗੂ ਸਿਮਰਨਜੀਤ ਸਿੰਘ ਨੂੰ ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਮਨਪ੍ਰੀਤ ਸਿੰਘ ਮਨੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ।

ਇਸ ਸਬੰਧੀ ਸਥਾਨਕ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਅਰਦਾਸ ਸਮਾਗਮ ਰੱਖਿਆ ਗਿਆ, ਜਿਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਜੀ ਹੈਡ ਗ੍ਰੰਥੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਹੋਇਆਂ ਭਾਈ ਲਖਵਿੰਦਰ ਸਿੰਘ ਰਾਗੀ ਜਥਾ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇ ਵੱਲੋਂ  ਕੀਰਤਨ ਦੀ ਹਾਜ਼ਰੀ ਭਰੀ ਅਤੇ ਅਰਦਾਸ ਉਪਰੰਤ ਸਿਮਰਨਜੀਤ ਸਿੰਘ ਨੂੰ ਜ਼ਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਅਰਦਾਸ ਸਮਾਗਮ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਵਿਸ਼ੇਸ਼ ਤੌਰ 'ਤੇ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਜਨਰਲ ਸਕੱਤਰ ਲਖਬੀਰ ਸਿੰਘ ਸੇਖੋਂ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਹੋਇਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਫੈਡਰੇਸ਼ਨ ਮਹਿਤਾ ਦੇ ਸਰਪ੍ਰਸਤ ਹਰਜਿੰਦਰ ਸਿੰਘ ਮਹਿਤਾ ਅਤੇ ਅਮਰਜੀਤ ਸਿੰਘ ਚਾਵਲਾ ਦੀ ਯੋਗ ਅਗਵਾਈ ਹੇਠ ਸਮੁੱਚੇ ਪੰਜਾਬ ਅੰਦਰ ਸਿੱਖ ਸਟੂਡੈਂਟ ਫੈਡਰੇਸ਼ਨ ਦਾ ਸਕੂਲਾਂ ਅਤੇ ਕਾਲਜਾਂ ਵਿੱਚ ਵਿਸਥਾਰ ਕੀਤਾ ਜਾ ਰਿਹਾ ਹੈ , ਜਿਸ ਵਿੱਚ ਸਾਬਤ ਸੂਰਤ ਗੁਰਸਿੱਖੀ ਵਿੱਚ ਪਰਪੱਕ ਨੌਜਵਾਨਾਂ ਨੂੰ ਅੱਗੇ ਲਿਆ ਕੇ ਪ੍ਰਚਾਰ ਅਤੇ ਪ੍ਰਸਾਰ ਦਾ ਕੰਮ ਸੌਂਪਿਆ ਜਾਵੇਗਾ।

ਉਹਨਾਂ ਤੋਂ ਪਹਿਲਾਂ ਸੰਬੋਧਨ ਕਰਦਿਆਂ ਹੋਇਆਂ ਜਥੇਬੰਦੀ ਦੇ ਜਨਰਲ ਸਕੱਤਰ ਲਖਬੀਰ ਸਿੰਘ ਸੇਖੋ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਪੰਜਾਬ ਦੇ ਇਤਿਹਾਸ ਬਾਰੇ ਵਿਸਥਾਰ ਵਿੱਚ ਚਾਨਣਾ ਪਾਇਆ। ਸਿਮਰਨਜੀਤ ਸਿੰਘ ਦੀ ਨਿਯੁਕਤੀ ਮੌਕੇ  ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ ਵੱਖ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਰਹੇ ਅਤੇ ਉਹਨਾਂ ਵੱਲੋਂ ਵੀ ਸਿਰੋਪਾ ਅਤੇ ਦਸਤਾਰਾਂ ਦੇ ਕੇ ਸਿਮਰਨਜੀਤ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਮਨਦੀਪ ਸਿੰਘ ਭੁੱਲਰ ਮਲੋਟ ਨੇ ਬਖੂਬੀ ਨਿਭਾਈ।

ਇਸ ਅਰਦਾਸ ਸਮਾਗਮ ਵਿੱਚ ਪਹੁੰਚੇ ਸਮੂਹ ਪਤਵੰਤੇ ਸੱਜਣਾਂ ਦਾ ਬਲਦੇਵ ਸਿੰਘ ਸਾਹੀਵਾਲ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਬਾਬਾ ਧਰਮ ਸਿੰਘ ਜੀ, ਬਾਬਾ ਮੋਹਨ ਸਿੰਘ ਜੀ ਅਰਨੀਵਾਲਾ,  ਮੀਰੀ ਪੀਰੀ ਸਪੋਰਟਸ ਕਲੱਬ , ਅਵਤਾਰ ਸਿੰਘ ਵਣ ਵਾਲਾ ਮੈਂਬਰ ਧਰਮ ਪ੍ਰਚਾਰ ਕਮੇਟੀ,  ਹਰਤੇਜ ਸਿੰਘ ਭੁੱਲਰ, ਜਥੇਦਾਰ ਗੁਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ੁਭਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ ਮਲੋਟ, ਬਾਬਾ ਨਿਰਵੈਰ ਸਿੰਘ ਗੁਰੂਸਰ ਯੋਧੇ ਕਾ , ਬਾਬਾ ਅੰਮ੍ਰਿਤਪਾਲ ਸਿੰਘ ਨਾਨਕਸਰ ਠਾਠ ਮਲੋਟ, ਲਵਪ੍ਰੀਤ ਸਿੰਘ ਲੱਪੀ ਈਨਾ ਖੇੜਾ, ਚਰਨਜੀਤ ਸਿੰਘ ਖਾਲਸਾ ਧਰਮ ਪ੍ਰਚਾਰ ਕਮੇਟੀ , ਸਰਬ ਸਾਂਝੀ ਰਾਗੀ ਸਭਾ ਮਲੋਟ, ਬਾਬਾ ਪਰਮਪਾਲ ਸਿੰਘ ਜੀ ਪੱਕੀ ਟਿੱਬੀ ਵਾਲੇ,  ਬਲਦੇਵ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਸ਼ਗਨਦੀਪ ਸਿੰਘ ਇੰਚਾਰਜ ਗੁਰਦੁਆਰਾ ਥੇੜੀ ਸਾਹਿਬ, ਗੁਰੂ ਰਾਮਦਾਸ ਸੇਵਾ ਸੋਸਾਇਟੀ , ਗੁਰਦੁਆਰਾ ਸਿੰਘ ਸਭਾ ਮਲੋਟ ਗਿਆਨੀ ਪ੍ਰਿਤਪਾਲ ਸਿੰਘ, ਜਸਦੇਵ ਸਿੰਘ ਸੰਧੂ ਧਰਮਵੀਰ ਸਿੰਘ ਸੰਧੂ ਇਕਬਾਲ ਸਿੰਘ ਹਾਜ਼ਰ ਸਨ ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement