
Punjab News: ਜਵੈਲਰ ਦੀ ਦੁਕਾਨ ’ਤੇ ਕੰਮ ਕਰਦੀ ਔਰਤ
Punjab News: ਜਲੰਧਰ 'ਚ ਇੱਕ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਉਹ ਦੇ ਮਾਡਲ ਟਾਊਨ ’ਚ ਗਹਿਣਿਆਂ ਦੀ ਦੁਕਾਨ ’ਤੇ ਕੰਮ ਕਰਦੀ ਸੀ। ਔਰਤ ਦਾ ਵਿਆਹ 7 ਸਾਲ ਪਹਿਲਾਂ ਹੀ ਹੋਇਆ ਸੀ ਅਤੇ ਉਹ ਛੇ ਸਾਲਾ ਧੀ ਦੀ ਮਾਂ ਵੀ ਸੀ। ਦੇਰ ਰਾਤ ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਮਮਤਾ ਵਾਸੀ ਸੈਦਾਂ ਗੇਟ ਵਜੋਂ ਹੋਈ ਹੈ।
ਮਮਤਾ ਦੀ ਮਾਂ ਕਿਰਨ ਅਤੇ ਪਿਤਾ ਸੰਜੇ ਨੇ ਜਵਾਈ ’ਤੇ ਗੰਭੀਰ ਆਰੋਪ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਨੇ ਜਵਾਈ ਸੰਦੀਪ ਤੋਂ ਪਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ ਹੈ। ਮਮਤਾ ਦੇ ਮਾਪਿਆਂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਜਵਾਈ ਸੰਦੀਪ ਕਾਫੀ ਸਮੇਂ ਤੋਂ ਕੋਈ ਕੰਮ ਨਹੀਂ ਕਰ ਰਿਹਾ ਸੀ।
ਪੜ੍ਹੋ ਇਹ ਖ਼ਬਰ : Punjab News: ਸ਼ਰਮਨਾਕ; 85 ਸਾਲਾ ਬਜ਼ੁਰਗ ਨੇ 9 ਸਾਲਾ ਬੱਚੀ ਨਾਲ ਕੀਤਾ ਜਬਰ ਜਨਾਹ
ਉਨ੍ਹਾਂ ਦੱਸਿਆ ਕਿ ਮਮਤਾ ਜੈਨ ਇਕ ਜਿਊਲਰ ਦੀ ਦੁਕਾਨ ’ਤੇ ਕੰਮ ਕਰਦੀ ਸੀ ਪਰ ਉਨ੍ਹਾਂ ਦਾ ਜਵਾਈ ਉਸ ਨਾਲ ਕੁੱਟਮਾਰ ਕਰਦਾ ਸੀ। ਮਾਪਿਆਂ ਦਾ ਇਲਜ਼ਾਮ ਹੈ ਕਿ ਜਵਾਈ ਨਸ਼ੇ ਦਾ ਆਦੀ ਸੀ। ਉਨ੍ਹਾਂ ਨੇ ਦੱਸਿਆ ਕਿ ਦੇਰ ਰਾਤ 12.30 ਵਜੇ ਮਮਤਾ ਦੀ ਸੱਸ ਨੇ ਫੋਨ ਕੀਤਾ ਕਿ ਮਮਤਾ ਨੇ ਕੁਝ ਕੀਤਾ ਹੈ।
ਪੜ੍ਹੋ ਇਹ ਖ਼ਬਰ :
Punjabi Dead In Canada: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਜਦੋਂ ਉਹ ਕੁਝ ਸਮੇਂ ਬਾਅਦ ਘਰ ਪਹੁੰਚੇ ਤਾਂ ਦੇਖਿਆ ਕਿ ਬੇਟੀ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰਖਵਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਮਤਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
(For more Punjabi news apart from The mother of the 6-year-old girl committed suicide, stay tuned to Rozana Spokesman)