
ਪੈਰੋਲ ’ਤੇ ਆਇਆ ਸੀ ਧਰਮਜੀਤ ਸਿੰਘ ਧਰਮਾਂ
ਅੰਮ੍ਰਿਤਸਰ: ਬੀਤੀ ਰਾਤ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਖੇ ਨਰਾਇਣਗੜ੍ਹ ਦੀ ਇੱਕ ਕਲੋਨੀ ਵਿੱਚ 2012 ਵਿੱਚ ਛੇਹਰਟਾ ਚੌਂਕ ਵਿੱਚ ਰਵਿੰਦਰ ਪਾਲ ਸਿੰਘ ਏਐਸਆਈ ਦੇ ਕਤਲ ਦੇ ਮਾਮਲੇ ਦੇ ਵਿੱਚ ਸਜ਼ਾ ਭੁਗਤ ਰਹੇ ਪੈਰੋਲ ’ਤੇ ਆਏ ਧਰਮਜੀਤ ਸਿੰਘ ਧਰਮਾਂ ਦਾ ਉਸ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਸ਼ਰੇਆਮ ਕਤਲ ਕਰ ਦਿੱਤਾ ਗਿਆ।
ਇਸ ਮਾਮਲੇ ਵਿੱਚ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਸ ਕਦਰ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਲੱਗਣ ਦੇ ਬਾਵਜੂਦ ਵੀ ਧਰਮਜੀਤ ਸਿੰਘ ਧਰਮਾਂ ਨੇ ਆਪਣੀ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ, ਪਰ ਗੋਲੀਆਂ ਲੱਗਣ ਕਰਕੇ ਉਸ ਦੀ ਮੌਤ ਹੋ ਗਈ।