Sonalika Group ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ
Published : Sep 26, 2025, 5:02 pm IST
Updated : Sep 27, 2025, 3:48 pm IST
SHARE ARTICLE
Sonalika Group provides Rs 4.5 crore assistance to flood-affected areas
Sonalika Group provides Rs 4.5 crore assistance to flood-affected areas

ਮਿਸ਼ਨ ਚੜ੍ਹਦੀ ਕਲਾ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ 50 ਲੱਖ ਦਿੱਤੇ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ। ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ ‘ਚੜ੍ਹਦੀ ਕਲਾ’ ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ।

ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼)  ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਰਜਨੀਸ਼ ਜੈਨ ਨੇ ਨਿੱਜੀ ਤੌਰ ’ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ।


ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧੀਨ ਹਨ ਅਤੇ ਅਗਲੇ 2-3 ਦਿਨਾਂ ਵਿੱਚ ਡਿਲੀਵਰ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਦੀ ਕੀਮਤ ਲਗਭਗ 2.00 ਕਰੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋ ਕਰੋੜ ਤੋਂ ਵੱਧ ਦਾ ਯੋਗਦਾਨ ਟਰੈਕਟਰਾਂ ਦੇ ਰੂਪ ਵਿੱਚ ਦਿੱਤਾ ਗਿਆ ਹੈ। ਇਸ ਫਰਮ ਨੇ ਦਾਨ ਦੇ ਰੂਪ ਵਿੱਚ ਲਗਭਗ 4.5 ਕਰੋੜ ਰੁਪਏ ਖਰਚ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement