ਹਾਈਕੋਰਟ ਵਲੋਂ ਜਗੀਰ ਕੌਰ ਦੀ ਧੀ ਦੀ ਹੱਤਿਆ ਦੇ ਕੇਸ ਚ ਫੈਸਲਾ ਰਾਖਵਾਂ
Published : Oct 26, 2018, 5:50 pm IST
Updated : Oct 26, 2018, 5:59 pm IST
SHARE ARTICLE
ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਇਕ ਬੈਂਚ ਨੇ ਅੱਜ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਬੇਟੀ ਦੇ ਕਤਲ ਕੇਸ ਦਾ...

ਚੰਡੀਗੜ੍ਹ (ਪੀਟੀਆਈ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਇਕ ਬੈਂਚ ਨੇ ਅੱਜ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਬੇਟੀ ਦੇ ਕਤਲ ਕੇਸ ਦਾ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਬੈਂਚ ਦੀ ਅਗਵਾਈ ਜਸਟਿਸ ਐੱਮ.ਬੀ. ਚੌਧਰੀ ਨੇ ਕੀਤੀ। ਬੀਬੀ ਜਗੀਰ ਕੌਰ ਨੂੰ ਅਪਣੀ ਬੇਟੀ ਹਰਪ੍ਰੀਤ ਕੌਰ ਨੂੰ ਅਗਵਾ ਅਤੇ ਗਲਤ ਢੰਗ ਨਾਲ ਕੈਦ ਕਰਕੇ ਹੱਤਿਆ ਦੇ ਦੋਸ਼ ਵਿਚ 30 ਮਾਰਚ 2012 ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਪਟਿਆਲਾ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਬੀਬੀ ਜਗੀਰ ਕੌਰ ਨੂੰ ਨਵੰਬਰ 2012 ਵਿਚ ਜ਼ਮਾਨਤ ਦਿੱਤੀ ਗਈ ਸੀ। 

ਬੀਬੀ ਜਗੀਰ ਕੌਰਬੀਬੀ ਜਗੀਰ ਕੌਰ

ਇਹ ਵੀ ਦੱਸਣਯੋਗ ਹੈ ਕਿ  ਜਗੀਰ ਕੌਰ ਦੀ ਧੀ ਦੀ 20 ਅਪ੍ਰੈਲ, 2000 ਨੂੰ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਸੀ। ਅਗਲੇ ਦਿਨ ਬੀਬੀ ਦੇ ਜੱਦੀ ਪਿੰਡ 'ਚ ਹੀ ਹਰਪ੍ਰੀਤ ਕੌਰ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਪਰ ਕੁਝ ਦਿਨਾਂ ਬਾਅਦ ਬੇਗੋਵਾਲ ਦੇ ਇਕ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਹਰਪ੍ਰੀਤ ਦਾ ਪਤੀ ਹੈ ਅਤੇ ਹਰਪ੍ਰੀਤ ਗਰਭਵਤੀ ਸੀ। 27 ਅਪ੍ਰੈਲ ਨੂੰ ਉਕਤ ਨੌਜਵਾਨ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਸਨ। ਪਟਿਆਲਾ ਦੀ ਸੀ. ਬੀ. ਆਈ. ਅਦਾਲਤ ਨੇ ਮਾਰਚ, 2012 'ਚ ਜਗੀਰ ਕੌਰ  ਨੂੰ 5 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ  ਜਗੀਰ ਕੌਰ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ'ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਸ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement