
ਸੀ.ਬੀ.ਆਈ ਦੇ ਚੱਲ ਰਹੇ ਵਿਵਾਦ ‘ਚ ਚੰਡੀਗੜ੍ਹ ਵਿਚ ਸੀਬੀਆਈ ਦਫ਼ਤਰ ਅੱਗੇ ਕਾਂਗਰਸੀ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੁਛਾੜਾਂ...
ਚੰਡੀਗੜ੍ਹ (ਭਾਸ਼ਾ) : ਸੀ.ਬੀ.ਆਈ ਦੇ ਚੱਲ ਰਹੇ ਵਿਵਾਦ ‘ਚ ਚੰਡੀਗੜ੍ਹ ਵਿਚ ਸੀਬੀਆਈ ਦਫ਼ਤਰ ਅੱਗੇ ਕਾਂਗਰਸੀ ਪ੍ਰਦਰਸ਼ਨਕਾਰੀਆਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਹਨ। ਕਾਂਗਰਸ ਅੱਜ ਸ਼ੁੱਕਰਵਾਰ ਨੂੰ ਦੇਸ਼ ਭਰ ‘ਚ ਸੀਬੀਆਈ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੀ ਸੀਬੀਆਈ ਵਿਚ ਦਖ਼ਲਅੰਦਾਜ਼ੀ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ।
CBI Office Chandigarh
ਚੰਡੀਗੜ੍ਹ, ਹਰਿਆਣਾ ਤੇ ਪੰਜਾਬ ਦੇ ਨਾਲ ਮਿਲ ਕੇ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਕਾਂਗਰਸੀ ਵਰਕਰਾਂ ਵੱਲੋਂ ਅੱਜ ਚੰਡੀਗੜ੍ਹ ਸੀਬੀਆਈ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿਚ ਕਈ ਵੱਡੇ ਕਾਂਗਰਸੀ ਲੀਡਰਾਂ ਵਿਜੈ ਇੰਦਰ ਸਿੰਗਲਾ, ਆਸ਼ਾ ਕੁਮਾਰੀ, ਸੁਨੀਲ ਜਾਖੜ ਆਦਿ ਨੇ ਸਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਦਰਸ਼ਨ ਵੱਲੋਂ ਵਾਟਰ ਕੈਨਨ ਦਾ ਵੀ ਇਸਤੇਮਾਲ ਕੀਤਾ ਗਿਆ।