
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਪਾਕਿਸਤਾਨ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ
ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਪਾਕਿਸਤਾਨ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਬੀਤੀ ਰਾਤ ਲੁਧਿਆਣਾ ਪੁੱਜਾ। ਇੱਥੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸੰਗਤਾਂ ਵਲੋਂ ਪੂਰੇ ਜੋਸ਼ ਨਾਲ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ।
International nagar kirtan
ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਗਰ ਕੀਰਤਨ ਦੇ ਦਰਸ਼ਨ ਕਰਨ ਪੁੱਜੀਆਂ। ਥਾਂ-ਥਾਂ ਲੰਗਰਾਂ ਅਤੇ ਜਲ ਦੀ ਸੇਵਾ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਤਲੁਜ ਦਰਿਆ ਕਿਨਾਰੇ ਸ਼ਾਨਦਾਰ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ ਕੀਤਾ ਗਿਆ, ਜਿਸ ਨੂੰ 3500 ਤੋਂ ਵੱਧ ਸੰਗਤਾਂ ਨੇ ਦੇਖਿਆ, ਜਿਸ ਦਾ ਉਦਘਾਟਨ ਰਵਨੀਤ ਬਿੱਟੂ ਨੇ ਕੀਤਾ।
International nagar kirtan
ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਤੋਂ ਇਲਾਵਾ ਰੋਪੜ, ਹੁਸ਼ਿਆਰਪੁਰ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ 'ਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ 'ਚ ਵੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾ ਰਹੇ ਹਨ। 26 ਅਕਤੂਬਰ ਨੂੰ ਵੀ 2 ਸ਼ੋਅ ਸ਼ਾਮ 7 ਵਜੇ ਅਤੇ ਇਸ ਤੋਂ ਬਾਅਦ ਦੂਜਾ ਸ਼ੋਅ 8.30 ਵਜੇ ਹੋਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।