
ਆਸਟਰੇਲੀਆ ਅਤੇ ਅੰਮ੍ਰਿਤਸਰ, ਪੰਜਾਬ ਵਿਚਾਲੇ ਹਵਾਈ ਯਾਤਰਾ ਵਧੇਰੇ ਸੁਵਿਧਾਜਨਕ ਹੋਣ ਤੋਂ ਬਾਦ ਹੁਣ 28 ਅਕਤੂਬਰ ਤੋਂ ਨਿਉਜ਼ੀਲੈਂਡ ਵੀ ਇਸ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ।
ਅੰਮ੍ਰਿਤਸਰ : ਆਸਟਰੇਲੀਆ ਅਤੇ ਅੰਮ੍ਰਿਤਸਰ, ਪੰਜਾਬ ਵਿਚਾਲੇ ਹਵਾਈ ਯਾਤਰਾ ਵਧੇਰੇ ਸੁਵਿਧਾਜਨਕ ਹੋਣ ਤੋਂ ਬਾਅਦ ਹੁਣ 28 ਅਕਤੂਬਰ ਤੋਂ ਨਿਉਜ਼ੀਲੈਂਡ ਵੀ ਇਸ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ (ਉਪਰਾਲੇ) ਦੇ ਗਲੋਬਲ ਕਨਵੀਨਰ, ਹਵਾਬਾਜ਼ੀ ਵਿਸ਼ਲੇਸ਼ਕ ਸਮੀਪ ਸਿੰਘ ਗੁਮਟਾਲਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈ ਕਿ ਵਿਸ਼ਵ ਦੀ ਸਰਵ ਉੱਤਮ ਮੰਨੀ ਜਾਣ ਵਾਲੀ ਸਿੰਗਾਪੁਰ ਏਅਰਲਾਈਨ ਇਸ ਸਰਦ ਰੁੱਤ ਵਿੱਚ ਆਪਣੀ ਨਵੀਂ ਸ਼ੁਰੂ ਹੋਣ ਵਾਲੀ ਆਕਲੈਂਡ-ਸਿੰਘਾਪੁਰ ਉਡਾਣ ਨੂੰ ਆਪਣੀ ਭਾਈਵਾਲ ਘੱਟ ਕਿਰਾਏ ਵਾਲੀ ਸਕੂਟ ਦੀ ਸਿੰਘਾਪੁਰ-ਅੰਮ੍ਰਿਤਸਰ ਉਡਾਣ ਰਾਹੀਂ ਜੋੜਣ ਜਾ ਰਹੀ ਹੈ।
Kartarpur Sahib
ਗੁਮਟਾਲਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਤੇ ਅੰਮ੍ਰਿਤਸਰ, ਡੇਰਾ ਬਾਬਾ ਨਾਨਕ ਅਤੇ ਕਰਤਾਰਪੁਰ ਦੀ ਯਾਤਰਾ ਲਈ ਆਕਲੈਂਡ ਤੋਂ ਆਓਣ ਵਾਲੇ ਹਜ਼ਾਰਾਂ ਪੰਜਾਬੀਆਂ ਨੂੰ ਇਸਦਾ ਲਾਭ ਹੋਵੇਗਾ। ਸਿੰਗਾਪੁਰ ਏਅਰ ਦੀ ਵੈਬਸਾਈਟ ਅਨੁਸਾਰ, ਅੰਮ੍ਰਿਤਸਰ ਤੋਂ ਆਕਲੈਂਡ ਦੀ ਦੂਰੀ ਸਿਰਫ 20 ਘੰਟੇ 20 ਮਿੰਟ ਵਿੱਚ ਪੂਰੀ ਹੋਵੇਗੀ। ਯਾਤਰੀਆਂ ਨੂੰ ਸਿੰਗਾਪੁਰ ਵਿਖੇ ਸਿਰਫ 4 ਘੰਟੇ 40 ਮਿੰਟ ਲਈ ਰੁਕਣਾ ਪਵੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।