
ਦੂਜੇ ਗੈਂਗ ਦੇ ਦੋ ਵਿਅਕਤੀਆਂ ਕੋਲੋਂ ਵੀ ਮੋਟਰਸਾਈਕਲ ਸਣੇ ਇੱਕ ਕਾਰ ਤੇ ਅਸਲਾ ਬਰਾਮਦ ਹੋਇਆ ਹੈ।
ਬਠਿੰਡਾ: ਪੰਜਾਬ 'ਚ ਆਏ ਦਿਨ ਨਸ਼ਾ ਤਸਕਰੀ ਦੇ ਮਾਮਲੇ ਦੇਖਣ ਨੂੰ ਮਿਲਦੇ ਹਨ। ਅੱਜ ਤਾਜ਼ਾ ਮਾਮਲਾ ਬਠਿੰਡਾ 'ਚ ਵੇਖਣ ਨੂੰ ਮਿਲਿਆ ਹੈ। ਬਠਿੰਡਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ। ਇਸ ਦੇ ਚਲਦੇ ਪੁਲਿਸ ਨੇ ਦੋ ਗਰੋਹਾਂ ਦੇ ਮੈਂਬਰਾਂ ਨੂੰ ਵੱਡੀ ਮਾਤਰਾ 'ਚ ਅਸਲੇ ਸਣੇ ਕਾਬੂ ਕੀਤਾ ਹੈ। ਇਸ ਤੋਂ ਬਾਅਦ ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਤਿਉਹਾਰਾਂ ਕਰਕੇ ਪੁਲਿਸ ਵੱਲੋਂ ਚੌਕਸੀ ਵਰਤਦੇ ਹੋਏ ਦਿਨ ਰਾਤ ਸਪੈਸ਼ਲ ਨਾਕਾਬੰਦੀ ਤੇ ਗਸ਼ਤਾਂ ਕੀਤੀਆ ਜਾ ਰਹੀਆਂ ਹਨ। ਇਸ ਦੇ ਚੱਲਦੇ ਰੋਜਾਨਾ ਹੋਏ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਦੋ ਗਰੋਹਾਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।
ਦੂਜੇ ਗੈਂਗ ਦੇ ਦੋ ਵਿਅਕਤੀਆਂ ਕੋਲੋਂ ਵੀ ਮੋਟਰਸਾਈਕਲ ਸਣੇ ਇੱਕ ਕਾਰ ਤੇ ਅਸਲਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਖਬਰੀ ਮਿਲੀ ਸੀ ਕਿ ਰਾਜਸਥਾਨ ਤੋਂ ਮਲੋਟ ਹੁੰਦੇ ਹੋਏ ਕੁਝ ਗੁੰਡਾ ਅਨਸਰ ਲੁੱਟਖੋਹ ਤੇ ਨਜਾਇਜ਼ ਅਸਲੇ ਨਾਲ ਬਠਿੰਡਾ ਵੱਲ ਆ ਰਹੇ ਹਨ। ਇਨ੍ਹਾਂ 'ਤੇ ਪਹਿਲਾਂ ਵੀ ਕਈ ਪੁਲਿਸ ਮਾਮਲੇ ਦਰਜ ਹਨ। ਇਨ੍ਹਾਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਦਾਲਤੀ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।