ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ਵਿਚ ਅੱਠ ਪੰਜਾਬੀ ਜਿੱਤੇ
Published : Oct 26, 2020, 7:46 am IST
Updated : Oct 26, 2020, 7:46 am IST
SHARE ARTICLE
image
image

ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਚੋਣਾਂ ਵਿਚ ਅੱਠ ਪੰਜਾਬੀ ਜਿੱਤੇ

ਰਾਜ ਚੌਹਾਨ ਲਗਾਤਾਰ 5ਵੀਂ ਵਾਰ ਬਰਨਬੀ ਐਡਮੰਡਜ਼ ਤੋਂ ਐਨਡੀਪੀ ਉਮੀਦਵਾਰ ਵਜੋਂ ਜੇਤੂ ਰਹੇ
 


ਸਰੀ, 25 ਅਕਤੂਬਰ : ਕੈਨੇਡਾ ਵਿਚ ਬ੍ਰਿਟਿਸ਼ ਕੋਲੰਬੀਆ ਦੀਆਂ ਸੂਬਾਈ ਚੋਣਾਂ ਵਿਚ ਪੰਜਾਬੀ ਮੂਲ ਦੇ ਅੱਠ ਉਮੀਦਵਾਰਾਂ ਨੇ ਮਹੱਤਵਪੂਰਨ ਜਿੱਤਾਂ ਦਰਜ ਕੀਤੀਆਂ ਹਨ, ਜਿਨ੍ਹਾਂ ਦੇ ਨਤੀਜੇ ਐਤਵਾਰ ਨੂੰ ਐਲਾਨੇ ਗਏ ਹਨ। ਬਹੁਤੇ ਪੰਜਾਬੀ ਸਰੀ ਖੇਤਰ ਤੋਂ ਨਿਊ ਡੈਮੋਕਰੇਟਿਕ ਪਾਰਟੀ (ਐਨਡੀਪੀ) ਦੀ ਟਿਕਟ 'ਤੇ ਜਿੱਤੇ ਹਨ। ਰਾਜ ਚੌਹਾਨ, ਲਗਾਤਾਰ 5ਵੀਂ ਵਾਰ ਬਰਨਬੀ ਐਡਮੰਡਜ਼ ਤੋਂ ਐਨਡੀਪੀ ਉਮੀਦਵਾਰ ਵਜੋਂ ਜੇਤੂ ਰਹੇ। ਚੌਹਾਨ ਕੈਨੇਡੀਅਨ ਫ਼ਾਰਮ ਵਰਕਰ ਯੂਨੀਅਨ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ ਲਿਬਰਲ ਪਾਰਟੀ ਦੀ ਤ੍ਰਿਪਤ ਅਟਵਾਲ ਨੂੰ ਹਰਾਇਆ। ਤ੍ਰਿਪਤ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਦੀ ਬੇਟੀ ਹੈ।
ਸਾਬਕਾ ਬਾਸਕਟਬਾਲ ਖਿਡਾਰੀ ਜਗਰੂਪ ਸਿੰਘ ਬਰਾੜ ਸਰੀ ਫ਼ਲੀਟਵੁਡ ਤੋਂ ਦੁਬਾਰਾ ਚੁਣੇ ਗਏ ਹਨ। ਉਨ੍ਹਾਂ ਨੇ ਲਿਬਰਲ ਪਾਰਟੀ ਦੇ ਗੈਰੀ ਥਿੰਦ ਨੂੰ ਹਰਾਇਆ। ਬਰਾੜ ਬਠਿੰਡਾ ਜ਼ਿਲ੍ਹੇ ਦੇ ਦਿਉਣ ਦੇ ਹਨ। ਇਕ ਹੋਰ ਪੰਜਾਬੀ ਰਵੀ ਕਾਹਲੋਂ ਡੈਲਟਾ ਨਾਰਥ ਤੋਂ ਐਨਡੀਪੀ ਦੇ ਉਮੀਦਵਾਰ ਵਜੋਂ ਦੁਬਾਰਾ ਚੁਣੇ ਗਏ ਹਨ। ਪੰਜਾਬੀ ਲੇਖਕ ਡਾ. ਰਘਬੀਰ ਸਿੰਘ ਦੀ ਧੀ ਰਚਨਾ ਸਿੰਘ ਨੂੰ ਐਨਡੀਪੀ ਦੀ ਟਿਕਟ 'ਤੇ ਸਰੀ ਗ੍ਰੀਨ ਟਿੰਬਰਲੈਂਡ ਤੋਂ ਚੁਣਿਆ ਗਿਆ ਹੈ। ਉਨ੍ਹਾਂ ਲਿਬਰਲ ਪਾਰਟੀ ਦੇ ਦਿਲਰਾਜ ਅਟਵਾਲ ਨੂੰ ਹਰਾਇਆ। ਹੈਰੀ ਬੈਂਸ ਸਰੀ ਨਿਊਟੋਨ ਤੋਂ ਐਨਡੀਪੀ ਦੀ ਟਿਕਟ 'ਤੇ ਪੰਜਵੀਂ ਵਾਰ ਮੁੜ ਚੁਣੇ ਗਏ। ਉਨ੍ਹਾਂ ਲਿਬਰਲ ਪਾਰਟੀ ਦੇ ਪਾਲ ਬੋਪਾਰਾਏ ਨੂੰ ਹਰਾਇਆ। ਐਨਡੀਪੀ ਦੇ ਉਮੀਦਵਾਰ ਅਮਨ ਸਿੰਘ ਨੇ ਕੁਈਨਜ਼ਬਰੋ ਦੇ ਰਿਚਮੰਡ ਤੋਂ ਲਿਬਰਲ ਪਾਰਟੀ ਦੇ ਜੱਸ ਜੌਹਲ ਨੂੰ ਹਰਾਇਆ। ਐਨਡੀਪੀ ਦੇ ਜਿੰਨੀ ਸਿੰਸ ਅਤੇ ਨਿੱਕੀ ਸ਼ਰਮਾ ਕ੍ਰਮਵਾਰ ਸਰੀ ਪੈਨੋਰੋਮਾ ਅਤੇ ਵੈਨਕੂਵਰ ਹੇਸਟਿੰਗਜ਼ ਤੋਂ ਜਿੱਤੇ। ਜਿੰਨੀ ਦੁਬਾਰਾ ਚੁਣੇ ਗਏ ਹਨ ਅਤੇ ਉਸ ਨੇ ਲਿਬਰਲ ਪਾਰਟੀ ਦੀ ਗੁਲਜ਼ਾਰ ਚੀਮਾ ਨੂੰ ਹਰਾਇਆ।
ਬੀਸੀ ਵਿਧਾਨ ਸਭਾ ਦੀਆਂ 87 ਸੀਟਾਂ ਲਈ ਭਾਰਤੀ ਮੂਲ ਦੇ 22 ਉਮੀਦਵਾਰ ਚੋਣ ਮੈਦਾਨ ਵਿਚ ਸਨ। 2017 ਵਿਚ ਸੱਤ ਪੰਜਾਬੀਆਂ ਨੂੰ ਬੀਸੀ ਵਿਧਾਨ ਸਭਾ ਲਈ ਚੁਣਿਆ ਗਿਆ ਸੀ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਪ੍ਰੋਵਿੰਸ ਦੀਆਂ ਚੋਣਾਂ 'ਚ ਐਨ ਡੀ ਪੀ ਪਾਰਟੀ ਨੇ ਮੁੜ ਜਿੱਤ ਹਾਸਲ ਕੀਤੀ ਹੈ। ਜੌਹਨ ਹੌਰਗਨ ਦੁਬਾਰਾ ਇਸ ਸੂਬੇ ਦੇ ਪ੍ਰੀਮੀਅਰ ਹੋਣਗੇ। ਇਸ ਪਾਰਟੀ ਨੇ ਕੁਲ 87 ਸੀਟਾਂ 'ਚੋਂ 55 'ਤੇ ਜਿੱਤ ਹਾਸਲ ਕਰ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਹੈ।      (ਏਜੰਸੀ)imageimage

ਰਾਜ ਚੌਹਾਨ ਦੀ ਲਗਾਤਾਰ 5ਵੀਂ ਵਾਰ ਜਿੱਤ 'ਤੇ ਖ਼ੁਸ਼ੀ ਪ੍ਰਗਟਾਉਂਦੇ ਹੋਏ ਸਿੱਖ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement