
ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ
ਚੰਡੀਗੜ੍ਹ : ਪੰਜਾਬ ਦੀਆਂ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਹੰਗਾਮੀ-ਆਨਲਾਈਨ ਮੀਟਿੰਗ ਕਿਸਾਨ-ਆਗੂ ਡਾ. ਦਰਸ਼ਨਪਾਲ ਦੀ ਅਗਵਾਈ 'ਚ ਹੋਈ। ਮੀਟਿੰਗ ਦੌਰਾਨ ਕਿਸਾਨ-ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ। ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਗਈ।
Farmers Protest
ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ ਦੀ ਆਗਿਆ ਦੇਣ, ਕਿਉਂਕਿ ਅਸਲ 'ਚ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਲਈ ਬਹਾਨੇ ਲੱਭ ਰਹੀ ਹੈ। ਪਰ ਜਥੇਬੰਦੀਆਂ ਕੇਂਦਰ ਸਰਕਾਰ ਦਾ ਦਬਾਅ ਨਹੀਂ ਸਹਿਣ ਕਰਨਗੀਆਂ।
Farmers Protest
ਕਿਸਾਨ-ਆਗੂਆਂ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਇਸ ਕਰਕੇ ਉਹ ਆਪਣੀ ਹੋਂਦ ਬਚਾਉਣ ਲਈ ਪੰਜਾਬ 'ਚ ਆਪਣੀ ਖੇਡ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇ ਸੰਵਿਧਾਨ ਨਾਲ ਖਿਲਵਾੜ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਬਣਾਏ ਹਨ। ਜਿਹੜਾ ਕਿ ਸੂਬਾ ਸਰਕਾਰਾਂ ਦੇ ਅਧਿਕਾਰ ਖੇਤਰ ਵਿਚ ਸੀ, ਭਾਜਪਾ ਦੇ ਰਾਜ ਵਾਲੇ ਯੂਪੀ ਵਰਗੇ ਸੂਬਿਆਂ ਵਿੱਚ ਦਲਿਤਾਂ 'ਤੇ ਲਗਾਤਾਰ ਜੁਰਮ ਹੋ ਰਹੇ ਹਨ
Farmers PROTEST
ਪਰ ਪੰਜਾਬ ਵਿਚ ਭਾਜਪਾ ਆਪਣੀ ਹੋਂਦ ਬਚਾਉਣ ਲਈ ਆਪਣੇ ਆਪ ਨੂੰ ਦਲਿਤ ਪੱਖੀ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਆਗੂਆਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਪੂਰੀ ਤਰ੍ਹਾਂ ਚੌਕਸ ਹਨ ਤੇ ਭਾਜਪਾ ਦੇ ਰਾਜ 'ਚ ਤਣਾਅ ਪੈਦਾ ਕਰਨ ਦੇ ਇਸ ਕਦਮ ਦਾ ਪੂਰੀ ਸੂਝ-ਬੂਝ ਨਾਲ ਜਵਾਬ ਦੇਣਗੀਆਂ| ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ਾਂ 'ਚ ਦਲਿਤ ਵੀ ਸ਼ਾਮਿਲ ਹਨ ਤੇ ਅਸੀਂ ਦਲਿਤਾਂ ਦੇ ਹਰ ਤਰ੍ਹਾਂ ਦੇ ਸੰਘਰਸ਼ 'ਚ ਉਨ੍ਹਾਂ ਦੇ ਨਾਲ ਖੜ੍ਹਾਂਗੇ।
Farmers protest
ਉਨ੍ਹਾਂ ਪੇਂਡੂ ਮਜ਼ਦੂਰ ਤੇ ਖੇਤ ਮਜ਼ਦੂਰ ਸਭਾਵਾਂ, ਦਲਿਤ ਜਥੇਬੰਦੀਆਂ ਤੇ ਖਾਸਕਰ ਬਹੁਜਨ ਸਮਾਜ ਪਾਰਟੀ ਨੂੰ ਵੀ ਅਪੀਲ ਕੀਤੀ ਹੈ ਕਿ ਪੰਜਾਬ ਦੇ ਲੋਕਾਂ 'ਚ ਫੁੱਟ ਪਾਉਣ ਦੀ ਭਾਜਪਾ ਦੀ ਸਾਜਿਸ਼ ਨੂੰ ਨਾਕਾਮ ਕਰਨ ਲਈ ਅੱਗੇ ਆਉਣ ਤੇ ਦਲਿਤ ਭਾਈਚਾਰੇ ਨੂੰ ਇਸ ਫਿਰਕੂ ਤੇ ਜਾਤਪਾਤੀ ਖੇਡ ਬਾਰੇ ਚੌਕਸ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਹੀ ਪੰਜਾਬ ਦੇ ਵਿਕਾਸ ਦਾ ਜਾਮਨ ਬਣੇਗਾ। ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ 26 ਅਤੇ 27 ਅਕਤੂਬਰ ਨੂੰ ਦਿੱਲੀ ਵਿਖੇ ਦੇਸ਼-ਭਰ ਦੀਆਂ ਕਿਸਾਨ-ਜਥੇਬੰਦੀਆਂ ਮੀਟਿੰਗ ਕਰਕੇ ਕੌਮੀ-ਪੱਧਰ ਦਾ ਤਿੱਖਾ-ਸੰਘਰਸ਼ ਉਲੀਕਣਗੀਆਂ।