ਜੰਗਲ ਰਾਜ ਲਈ ਮੁੱਖ ਮੰਤਰੀ ਜ਼ਿੰਮੇਵਾਰ, ਤੁਰਤ ਗ੍ਰਹਿ ਮੰਤਰਾਲਾ ਛੱਡਣ :ਸਰਬਜੀਤ ਕੌਰ ਮਾਣੂੰਕੇ
Published : Oct 26, 2020, 7:51 am IST
Updated : Oct 26, 2020, 7:52 am IST
SHARE ARTICLE
image
image

ਜੰਗਲ ਰਾਜ ਲਈ ਮੁੱਖ ਮੰਤਰੀ ਜ਼ਿੰਮੇਵਾਰ, ਤੁਰਤ ਗ੍ਰਹਿ ਮੰਤਰਾਲਾ ਛੱਡਣ :ਸਰਬਜੀਤ ਕੌਰ ਮਾਣੂੰਕੇ


ਚੰਡੀਗੜ੍ਹ, 25 ਅਕਤੂਬਰ (ਸੁਰਜੀਤ ਸਿੰਘ ਸੱਤੀ) : ਟਾਂਡਾ (ਹੁਸ਼ਿਆਰਪੁਰ) ਦੇ ਪਿੰਡ ਜਲਾਲਪੁਰ 'ਚ ਇਕ ਗ਼ਰੀਬ ਪਰਵਾਰ ਦੀ 6 ਸਾਲਾ ਮਾਸੂਮ ਬੱਚੀ ਨਾਲ ਹੋਈ ਦਰਿੰਦਗੀ ਨੂੰ ਸਰਕਾਰ ਅਤੇ ਸਮਾਜ ਦੇ ਮੱਥੇ 'ਤੇ ਕਲੰਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀਆਂ ਮਹਿਲਾਂ ਵਿਧਾਇਕਾਵਾਂ ਨੇ ਕਿਹਾ ਕਿ ਜੰਗਲ ਰਾਜ ਕਾਰਨ ਅਪਰਾਧੀ ਮਾਨਸਿਕਤਾ ਵਾਲੇ ਮਾੜੇ ਅਨਸਰਾਂ ਦੇ ਮਨਾਂ 'ਚ ਕਾਨੂੰਨ ਵਿਵਸਥਾ ਦਾ ਕੋਈ ਡਰ ਭੈਅ ਨਹੀਂ। ਅਜਿਹੀ ਸਥਿਤੀ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ, ਜਿਨ੍ਹਾਂ ਨਾ ਕਾਬਲੀਅਤ ਹੋਣ ਦੇ ਬਾਵਜੂਦ ਗ੍ਰਹਿ ਮੰਤਰਾਲਾ ਵੀ ਖ਼ੁਦ ਹੀ ਕਬਜ਼ਾਇਆ ਹੋਇਆ ਹੈ।
ਪਾਰਟੀ ਹੈਡਕੁਆਰਟਰ ਤੋਂ ਇਸ ਦੇ ਨਾਲ ਹੀ 'ਆਪ' ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਟਾਂਡਾ ਦੀ ਇਸ ਦਿਲ ਦਹਿਲਾਊ ਘਟਨਾ ਨੂੰ ਲੈ ਕੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਹਵਾਲੇ ਨਾਲ ਕੀਤੀ 'ਪਿਕਨਿਕ' ਟਿੱਪਣੀ ਨੂੰ ਬੇਹੱਦ ਸ਼ਰਮਨਾਕ ਦਸਿਆ।
ਪਾਰਟੀ ਹੈਡਕੁਆਰਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ। ਪੁਲਿਸ ਪ੍ਰਸ਼ਾਸਨ ਦੇ ਕੰਮਾਂ 'ਚ ਸੱਤਾਧਾਰੀਆਂ ਦੀ ਲੋੜੋਂ ਵੱਧ ਦਖ਼ਲ ਅੰਦਾਜ਼ੀ ਅਤੇ ਬੇਕਾਬੂ ਭ੍ਰਿਸ਼ਟਾਚਾਰ ਨੇ ਸੱਭ ਕੁੱਝ ਤਹਿਸ ਨਹਿਸ ਕਰ ਛੱਡਿਆ ਹੈ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਬਾਦਲਾਂ ਦੇ ਰਾਜ ਵਾਂਗ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੌਰਾਨ ਅਪਰਾਧੀ ਘਟਨਾਵਾਂ ਘਟਣ ਦੀ ਥਾਂ ਵਧ ਰਹੀਆਂ ਹਨ। ਸਰਕਾਰੀ ਅੰਕੜਿਆਂ ਮੁਤਾਬਕ ਸਾਲ 2018-19 ਦੌਰਾਨ ਪੰਜਾਬ 'ਚ ਬਲਾਤਕਾਰ ਦੇ 5058 ਕੇਸ ਦਰਜ ਹੋਏ ਪਰ ਇਨਸਾਫ਼ ਸਿਰਫ਼ 30 ਫ਼ੀ ਸਦੀ ਪੀੜਤਾਂ ਨੂੰ ਮਿਲਿਆ, ਬਾਕੀ 70 ਫ਼ੀ ਸਦੀ ਪੀੜਤਾਂ ਇਨਸਾਫ਼ ਲਈ ਦਰ ਦਰ ਭਟਕ ਰਹੀਆਂ ਹਨ।
ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਟਾਂਡਾ ਦੀ ਇਸ ਘਟਨਾ ਬਾਰੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਹਵਾਲੇ ਨਾਲ ਕੀਤੀ 'ਪਿਕਨਿਕ' ਵਾਲੀ ਟਿੱਪਣੀ ਨੂੰ ਸੌੜੀ ਸਿਆਸਤ ਦਾ ਸਿਖਰ ਅਤੇ ਸ਼ਰਮਨਾਕ ਕਰਾਰ ਦਿੰਦੇ ਹੋਏ ਕਿਹਾ ਕਿ ਇਕ ਔਰਤ ਹੋਣ ਦੇ ਨਾਤੇ ਨਿਰਮਲਾ ਸੀਤਾਰਮਨ ਕੋਲੋਂ ਟਾਂਡਾ ਜਾਂ ਹਾਥਰਸ ਵਰਗੀਆਂ ਘਟਨਾਵਾਂ ਲਈ ਸੰਵੇਦਨਸ਼ੀਲਤਾ ਦੀ ਉਮੀਦ ਕਰਨੀ ਬਣਦੀ ਹੈ ਪ੍ਰੰਤੂ ਕੇਂਦਰੀ ਵਿੱਤ ਮੰਤਰੀ ਨੇ ਬੇਹੱਦ ਨਿਰਾਸ਼ਾਜਨਕ ਟਿੱਪਣੀ ਕੀਤੀ ਹੈ, ਜਿਸ ਨੂੰ ਵਾਪਸ ਲੈ ਕੇ ਉਨ੍ਹਾਂ (ਸੀਤਾਰਮਨ) ਨੂੰ ਦੇਸ਼ ਭਰ ਦੀਆਂ ਮਾਵਾਂ, ਭੈਣਾਂ, ਧੀਆਂ ਅਤੇ ਮਾਸੂਮ ਬੱਚੀਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
'ਆਪ' ਦੀਆਂ ਮਹਿਲਾਂ ਆਗੂਆਂ ਨੇ ਮੰਗ ਕੀਤੀ ਕਿ ਹਰ imageimageਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ ਅਮਰਿੰਦਰ ਸਿੰਘ ਨੂੰ ਤੁਰਤ ਮੁੱਖ ਮੰਤਰੀ ਦੀ ਗੱਦੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।  

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement