ਕਿਸਾਨ ਜਥੇਬੰਦੀਆਂ ਨੇ ਰਿਲਾਇੰਸ ਐਕਸਚੇਂਜ ਦੇ ਗੇਟ ਨੂੰ ਲਾਇਆ ਤਾਲਾ
Published : Oct 26, 2020, 9:11 pm IST
Updated : Oct 26, 2020, 9:14 pm IST
SHARE ARTICLE
Protest
Protest

ਕਿਸਾਨ ਜਥੇਬੰਦੀਆਂ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ

ਸੰਗਰੂਰ :  ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਤੇ  ਰੋਸ ਰੈਲੀ ਕੀਤੀ ਗਈ ਅਤੇ ਫੇਰ ਉਥੋਂ ਰੋਸ  ਮਾਰਚ ਕਰਦੇ ਹੋਏ ਬਰਨਾਲਾ ਰੋਡ ਤੇ ਸਥਿਤ ਰਿਲਾਇੰਸ ਦੀ ਐਕਸਚੇਂਜ ਤੱਕ ਗਏ ਅਤੇ  ਉਸ ਦੇ ਗੇਟ ਨੂੰ ਤਾਲਾ ਲਗਾ ਕੇ  ਬੰਦ ਕੀਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਬੀਕੇਯੂ  ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,  ਬੀਕੇਯੂ ਡਕੌਂਦਾ ਦੇ ਬਲਾਕ ਧੂਰੀ ਦੇ ਪ੍ਰਧਾਨ ਸ਼ਿਆਮ ਦਾਸ ਕਾਂਝਲੀ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ

Farmer Protest Farmer Protest
 

ਭਾਦਸੋਂ, ਕਿਰਤੀ ਕਿਸਾਨ ਯੂਨੀਅਨ ਦੇ  ਬਲਾਕ ਸੰਗਰੂਰ ਦੇ ਪ੍ਰਧਾਨ ਸੁਖਦੇਵ ਸਿੰਘ ਉਭਾਵਾਲ ,ਪੰਜਾਬ ਕਿਸਾਨ ਯੂਨੀਅਨ ਦੇ ਬਲਵੀਰ ਸਿੰਘ ਜਲੂਰ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਵਾਲ,  ਕੁੱਲ ਹਿੰਦ ਕਿਸਾਨ ਸਭਾ( ਅਜੇ ਭਵਨ) ਦੇ ਸੁਖਪਾਲ ਸਿੰਘ,ਕੁਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਹਰਮੇਲ ਸਿੰਘ ਮਹਿਰੋਕ ਤੇ ਕਿਸਾਨ ਆਗੂ ਅਤਵਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ  ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕੱਲ੍ਹ ਜ਼ੁਬਾਨੀ ਹੁਕਮਾਂ ਰਾਹੀਂ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਤੇ ਰੋਕ ਲਾਉਣਾ ਸਾਬਤ ਕਰਦਾ ਹੈ ਕਿ ਜਿੱਥੇ ਪਹਿਲਾਂ ਮੋਦੀ ਨੇ ਖੇਤੀ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਹੁਣ ਪੰਜਾਬ ਦੇ ਵਪਾਰੀਆਂ ਅਤੇ ਆਮ ਲੋਕਾਂ ਦੇ ਖਿਲਾਫ ਇਹ ਫ਼ੈਸਲਾ ਲੈ ਕੇ ਪੂਰੇ ਪੰਜਾਬ ਨੂੰ ਤਬਾਹ ਕਰਨ ਤੇ ਤੁਲਿਆ ਹੋਇਆ ਹੈ ।

Farmer Protest Farmer Protest
 

ਪਰ  ਮੋਦੀ ਦੇ ਇਨ੍ਹਾਂ ਬੇਹੂਦੇ ਫ਼ੈਸਲਿਆਂ ਤੋਂ ਪੰਜਾਬ ਦੇ ਲੋਕ ਡਰਨ ਵਾਲੇ ਨਹੀਂ ਅਤੇ ਜਿਸ ਤਰ੍ਹਾਂ ਪਹਿਲਾਂ ਇਕਮੁੱਠ ਹੋ ਕੇ ਲੜਾਈ ਲੜ ਰਹੇ ਹਨ ਹੁਣ ਵੀ ਸਾਰਾ ਪੰਜਾਬ ਇੱਕਮੁੱਠ ਹੋ ਕੇ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਅਤੇ ਮੋਦੀ ਦੇ ਅਜਿਹੇ  ਲੋਕਮਾਰੂ ਫ਼ੈਸਲਿਆਂ ਖ਼ਿਲਾਫ਼ ਡਟ ਕੇ ਸੰਘਰਸ਼ ਕਰੇਗਾ। ਅੱਜ ਦੇ ਰੋਸ ਧਰਨੇ ਨੂੰ ਕਿਸਾਨ ਆਗੂ ਜਰਨੈਲ ਸਿੰਘ ਜਨਾਲ,  ਜਸਦੀਪ ਸਿੰਘ ਬਹਾਦਰਪੁਰ, ਗੁਰਮੇਲ ਸਿੰਘ ਲੌਂਗੋਵਾਲ , ਹਰੀ ਸਿੰਘ ਮਹਿਲਾ  ,ਨਰੰਜਣ ਸਿੰਘ ਸਫੀਪੁਰ ,ਭਰਪੂਰ ਸਿੰਘ ਬੂਲਾਪੁਰ ਹਰਜੀਤ ਸਿੰਘ ਮੰਗਵਾਲ ਨੇ  ਵੀ ਸੰਬੋਧਨ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement