
ਈ ਤਰੀਕਿਆਂ ਨਾਲ ਭੇਜੇ ਗਏ ਨੋਟਿਸ
ਮੁਹਾਲੀ - 29 ਸਾਲ ਪੁਰਾਣੇ ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅੱਜ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਸਵੇਰੇ 11 ਵਜੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਕਈ ਤਰੀਕਿਆਂ ਨਾਲ ਨੋਟਿਸ ਭੇਜੇ ਗਏ ਹਨ।
SIT
ਹਾਲਾਂਕਿ, ਇਸ ਤੋਂ ਪਹਿਲਾਂ ਵੀ ਉਹਨਾਂ ਨੂੰ ਇੱਕ ਵਾਰ ਜਾਂਚ ਲਈ ਬੁਲਾਇਆ ਗਿਆ ਸੀ ਪਰ ਉਹ ਨਹੀਂ ਪਹੁੰਚੇ ਸਨ ਉਹਨਾਂ ਵੱਲੋਂ ਇਹ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹਨ। ਡਾਕਟਰ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਦੱਸ ਦਈਏ ਕਿ ਇਹ ਕੇਸ ਸਾਲ 1991 ਦਾ ਹੈ। ਜਦੋਂ ਸੁਮੇਧ ਸਿੰਘ ਸੈਣੀ ਨੂੰ ਚੰਡੀਗੜ੍ਹ ਵਿਖੇ ਐਸਐਸਪੀ ਲਗਾਇਆ ਗਿਆ ਸੀ। ਇਸ ਸਮੇਂ ਦੌਰਾਨ ਉਸ 'ਤੇ ਅੱਤਵਾਦੀ ਹਮਲਾ ਹੋਇਆ ਸੀ।
Sumedh Singh Saini
ਇਸ ਵਿਚ ਉਹਨਾਂ ਦੇ ਤਿੰਨ ਸੁਰੱਖਿਆ ਕਰਮਚਾਰੀ ਮਾਰੇ ਗਏ ਸਨ। ਜਦੋਂ ਕਿ ਸੁਮੇਧ ਸੈਣੀ ਦਾ ਬਚਾਅ ਹੋ ਗਿਆ ਸੀ। ਇਸ ਹਮਲੇ ਤੋਂ ਬਾਅਦ ਉਹਨਾਂ ਨੇ ਆਪਣੇ ਮੁਹਾਲੀ ਫੇਜ਼ -7 ਦੇ ਮਕਾਨ ਤੋਂ ਸਿਟਕੋ ਵਿੱਚ ਤੈਨਾਤ ਜੇ.ਈ. ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰ ਲਿਆ ਸੀ। ਉਸ ਤੋਂ ਬਾਅਦ ਕੁਝ ਪਤਾ ਨਹੀਂ ਲੱਗ ਸਕਿਆ। ਬਲਵੰਤ ਸਿੰਘ ਮੁਲਤਾਨੀ ਦੇ ਪਰਿਵਾਰ ਨੇ ਸੁਪਰੀਮ ਕੋਰਟ ਤੱਕ ਲੜਾਈ ਲੜੀ ਪਰ ਸਭ ਵਿਅਰਥ ਗਿਆ।