ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੁਸਹਿਰੇ 'ਤੇ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ
Published : Oct 26, 2020, 7:52 am IST
Updated : Oct 26, 2020, 7:52 am IST
SHARE ARTICLE
image
image

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੁਸਹਿਰੇ 'ਤੇ ਕਿਸਾਨਾਂ ਨੇ ਫੂਕਿਆ ਮੋਦੀ ਦਾ ਪੁਤਲਾ

ਅੰਬਾਲਾ, 25 ਅਕਤੂਬਰ : ਖੇਤੀ ਕਾਨੂੰਨਾਂ ਵਾਪਸ ਲਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਦੁਸਹਿਰੇ ਮੌਕੇ ਅੱਜ ਕਿਸਾਨਾਂ ਨੇ ਵੱਖ-ਵੱਖ ਇਲਾਕਿਆਂ 'ਚ ਅਤੇ ਜ਼ਿਲ੍ਹਾ ਸਕੱਤਰੇਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਣ ਦਾ ਐਲਾਨ ਕੀਤਾ ਸੀ। ਜਿਸ ਦੇ ਚੱਲਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ, ਤਾਂ ਕਿ ਕੋਈ ਵੀ ਕਿਸਾਨ ਜ਼ਿਲ੍ਹਾ ਸਕੱਤਰੇਤ ਤਕ ਨਾ ਪੁੱਜ ਸਕੇ।
ਇਸ ਦੌਰਾਨ ਕਈ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਵੀ ਹੋਈਆਂ ਪਰ ਇਸ ਦੇ ਬਾਵਜੂਦ ਕਿਸਾਨਾਂ ਨੇ ਯਮੁਨਾਨਗਰ 'ਚ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਪੁਤਲੇ 'ਚ ਪ੍ਰਦੇਸ਼ ਦੇ ਸਾਰੇ 10 ਸੰਸਦ ਮੈਂਬਰਾਂ ਦੇ ਸਿਰ ਲਗਾਏ ਗਏ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੰਕਾਰੀ ਰੂਪੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਹੈ। ਕਿਸਾਨ ਨੇਤਾ ਸੰਜੂ ਗੁੰਦੀਆਨਾ ਅਤੇ ਹਰਪਾਲ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੇ ਪੂਰੇ ਇੰਤਜ਼ਾਮ ਕੀਤੇ ਸਨ ਕਿ ਕਿਸਾਨ ਮੋਦੀ ਦਾ ਪੁਤਨਾ ਨਾ ਸਾੜ ਸਕਣ। ਇਸ ਦੌਰਾਨ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਪਰ ਉਨ੍ਹਾਂ ਨੇ ਅਸ਼ੋਕ ਚੱਕਰ ਦੇ ਸਾਹਮਣੇ ਟੋਪਰਾ ਕਲਾਂ ਵਿਚ ਮੋਦੀ ਦਾ ਪੁਤਲਾ ਫੂਕਿਆ।
ਕਿਸਾਨਾਂ ਦਾ ਇਹ ਅੰਦੋਲਨ ਹੌਲੀ-ਹੌਲੀ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਹੁਣ ਆਰ-ਪਾਰ ਦੀ ਲੜਾਈ ਵਿਚ ਜੁੱਟ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਤਕ ਇਹ ਅੰਦੋਲਨ ਜਾਰੀ ਰਹੇਗਾ, ਚਾਹੇ ਇਸ ਲਈ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕਿਹਾ ਕਿ 29 ਅਕਤੂਬਰ ਨੂੰ ਪੂਰੇ ਹਰਿਆਣਾ ਦੇ ਕਿਸਾਨ ਅੰਬਾਲਾ 'ਚ ਇਕੱਠੇ ਹੋਣਗੇ, ਜਿਥੇ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰਨਗੇ।    (ਪੀਟੀਆਈ)

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement