
ਰਵਿੰਦਰਪਾਲ ਸਿੰਘ ਆਹਲੂਵਾਲੀਆ ਨਮਿਤ ਅੰਤਮ ਅਰਦਾਸ ਮੌਕੇ ਵੱਡੀ ਗਿਣਤੀ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ
ਮਾਨਸਾ, 25 ਅਕਤੂਬਰ (ਸਿੱਧੂ): ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਮ੍ਰਿਤਸਰ ਹਰਜੀਤ ਸਿੰਘ ਖ਼ਾਲਸਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਦੇ ਵੱਡੇ ਭਰਾ ਅਤੇ ਸੇਵਾਮੁਕਤ ਮੰਡੀ ਸੁਪਰਵਾਈਜ਼ਰ ਰਵਿੰਦਰਪਾਲ ਸਿੰਘ ਆਹਲੂਵਾਲੀਆ ਨਮਿਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਉਪਰੰਤ ਅੰਤਮ ਅਰਦਾਸ ਅੱਜ ਗਊਸ਼ਾਲਾ ਭਵਨ ਵਿਖੇ ਹੋਈ ਜਿਥੇ ਕਿ ਵੱਡੀ ਗਿਣਤੀ ਵਿਚ ਧਾਰਮਕ, ਸਮਾਜਕ, ਸਿਆਸੀ ਅਤੇ ਪ੍ਰਸ਼ਾਸਨਕ ਸ਼ਖ਼ਸੀਅਤਾਂ ਨੇ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਵੈਰਾਗਮਈ ਕੀਰਤਨ ਕੀਤਾ। ਜ਼ਿਕਰਯੋਗ ਹੈ ਕਿ ਰਵਿੰਦਰਪਾਲ ਪਾਲ ਸਿੰਘ ਆਹਲੂਵਾਲੀਆ (65) ਪਿਛਲੇ ਦਿਨੀਂ ਸੰਖੇਪ ਬਿਮਾਰੀ ਮਗਰੋਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਾਮਲ ਹੋ ਕੇ ਪੀੜਤ ਪਰਵਾਰ ਨਾਲ ਦੁੱਖ ਸਾਂਝਾ ਕੀਤਾ । ਪਰਵਾਰ ਦੀ ਤਰਫੋਂ ਰਣਦੀਪ ਸਿੰਘ ਆਹਲੂਵਾਲੀਆ ਨੇ ਸੰਗਤਾਂ ਦਾ ਧਨਵਾਦ ਕੀਤਾ।