
ਕਿਸਾਨ ਦੀ ਫ਼ਸਲ ਮੰਡੀ ਵਿਚ ਲਿਜਾਉਣ ਨੂੰ ਲੈ ਕੇ ਹੋਈ ਸੀ ਤਕਰਾਰ
ਬਰਨਾਲਾ : ਸ਼ਹਿਰ ਦੀ ਅਮਰ ਸ਼ਹੀਦ ਅਨਾਜ ਮੰਡੀ ਠੀਕਰੀਵਾਲਾ 'ਚ ਅੱਜ ਆੜ੍ਹਤੀਆਂ ਵਿਚਕਾਰ ਝੜਪ ਹੋ ਗਈ। ਜਾਣਕਾਰੀ ਅਨੁਸਾਰ ਆੜ੍ਹਤੀ ਸਤੀਸ਼ ਰਾਜ ਅਤੇ ਜਗਦੀਸ਼ ਚੰਦਰ ਵਿਚਕਾਰ ਇੱਕ ਕਿਸਾਨ ਦੀ ਫ਼ਸਲ ਮੰਡੀ ਵਿਚ ਲਿਜਾਉਣ ਨੂੰ ਲੈ ਕੇ ਤਕਰਾਰ ਹੋ ਗਈ ਸੀ।
firing in barnala
ਝਗੜਾ ਇੰਨਾ ਵੱਧ ਗਿਆ ਕਿ ਸਤੀਸ਼ ਰਾਜ ਨੇ ਆਪਣੇ ਰਿਵਾਲਵਰ ਨਾਲ ਗੋਲੀ ਚਲਾ ਦਿਤੀ। ਇਸ ਦੌਰਾਨ ਜਗਦੀਸ਼ ਚੰਦ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਜਗਦੀਸ਼ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਰਨਾਲਾ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ।
firing in barnala
ਇੱਕ ਚਸ਼ਮਦੀਦ ਕਿਸਾਨ ਅਨੁਸਾਰ ਝੋਨੇ ਦੀ ਲਦਾਈ ਨੂੰ ਲੈ ਕੇ ਦੋ ਆੜ੍ਹਤੀਆਂ ਵਿਚਕਾਰ ਝਗੜਾ ਹੋ ਗਿਆ। ਸਤੀਸ਼ ਰਾਜ ਨੇ ਗੁੱਸੇ 'ਚ ਆ ਕੇ ਗੋਲੀਆਂ ਚਲਾ ਦਿਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਪਰਿਵਾਰ ਨੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਇਨਸਾਫ ਦੀ ਮੰਗ ਕੀਤੀ ਹੈ।
police
ਦੂਜੇ ਪਾਸੇ ਡਿਊਟੀ ਅਫਸਰ ਜਗਜੀਤ ਸਿੰਘ ਨੇ ਕਿਹਾ ਕਿ ਦੋਸ਼ੀ ਨੂੰ ਜਲਦੀ ਹੀ ਫੜ ਲਿਆ ਜਾਵੇਗਾ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਜਾਵੇਗਾ।