
ਆਪਣੀ ਨਵੀਂ ਪਾਰਟੀ ਦਾ ਕਰ ਸਕਦੇ ਨੇ ਐਲਾਨ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਇਸ ਗੱਲ ਦੀ ਜਾਣਕਾਰੀ ਕੈਪਟਨ ਅਮਰਿੰਦਰ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਟਵੀਟ ਕਰ ਕੇ ਦਿੱਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਕਾਨਫਰੰਸ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸਬੁੱਕ ਪੇਜ 'ਤੇ ਕੀਤਾ ਜਾਵੇਗਾ। ਰਵੀਨ ਠਕੁਰਾਲ ਨੇ ਨਾਲ ਹੀ ਇਹ ਵੀ ਕਿਹਾ ਕਿ ਨਵੀਂ ਪਾਰਟੀ ਦੇ ਐਲਾਨ ਬਾਰੇ ਮੈਂ ਕੁਝ ਨਹੀਂ ਬੋਲ ਸਕਦਾ, ਕਿਉਂਕਿ ਇਹ ਕੈਪਟਨ ਸਾਹਿਬ ਦਾ ਅਧਿਕਾਰ ਖੇਤਰ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਚਾਹੇ ਉਹ ਅਰੂਸਾ ਆਲਮ ਨੂੰ ਲੈ ਕੇ ਹੋਵੇ ਜਾਂ ਨਵੀਂ ਪਾਰਟੀ ਬਣਾਉਣ ਨੂੰ ਲੈ ਕੇ। ਸੂਤਰਾਂ ਅਨੁਸਾਰ ਭਲਕੇ ਕੀਤੀ ਜਾ ਰਹੀ ਕਾਨਫਰੰਸ ਤੋਂ ਇਹ ਆਸ ਲਗਾਈ ਜਾ ਰਹੀ ਹੈ ਕਿ ਸ਼ਾਇਦ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਦੀ ਮੀਡੀਆ ਟੀਮ ਨੇ ਬਕਾਇਦਾ ਮੀਡੀਆ ਨੂੰ ਸੁਨੇਹੇ ਵੀ ਲਗਾ ਦਿੱਤਾ ਹੈ। ਕੱਲ੍ਹ ਇਸ ਅਹਿਮ ਪ੍ਰੈਸ ਕਾਨਫਰੰਸ ’ਤੇ ਸਭਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।