ਜੇ ਕੈਪਟਨ ਨੇ ਕੰਮ ਕੀਤਾ ਹੁੰਦਾ ਤਾਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ - ਨਵਜੋਤ ਕੌਰ ਸਿੱਧੂ
Published : Oct 26, 2021, 3:07 pm IST
Updated : Oct 26, 2021, 3:07 pm IST
SHARE ARTICLE
Navjot Kaur Sidhu
Navjot Kaur Sidhu

'ਪਹਿਲਾਂ ਬਾਹਰ ਨਹੀਂ ਨਿਕਲੇ ਤੇ ਜਦੋਂ ਕਿਹਾ ਅਰਾਮ ਕਰਲੋ ਤੱਦ ਕੰਮ ਯਾਦ ਆ ਗਏ'

 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਹਰ ਕੋਈ ਉਹਨਾਂ 'ਤੇ ਬਿਆਨ ਦੇ ਰਿਹਾ ਹੈ ਪਹਿਲਾਂ ਸੁਖਜਿੰਦਰ ਰੰਧਾਵਾ ਨੇ ਉਹਨਾਂ ਨੂੰ ਖਰੀਆਂ ਸੁਣਾਈਆਂ ਤੇ ਹੁਣ ਨਵਜੋਤ ਕੌਰ ਸਿੱਧੂ ਦਾ ਵੀ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ 4 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤੇ ਜਦੋਂ ਉਹਨਾਂ ਨੂੰ ਕੰਮ ਕਰਨ ਲਈ ਕਿਹਾ ਸੀ

Captain Amarinder Singh Captain Amarinder Singh

ਉਦੋਂ ਤਾਂ ਉਹਨਾਂ ਨੇ ਕੀਤਾ ਨਹੀਂ ਤੇ ਜਦੋਂ ਹੁਣ ਉਹਨਾਂ ਨੂੰ ਅਰਾਮ ਕਰਨ ਲਈ ਕਿਹਾ ਗਿਆ ਹੈ ਤਾਂ ਉਹ ਨਵੀਂ ਪਾਰਟੀ ਬਣਾ ਕੇ ਕੰਮ ਕਰਨਾ ਚਾਹੁੰਦੇ ਨੇ। ਜੇਕਰ ਕੈਪਟਨ ਨੇ ਕੰਮ ਕੀਤਾ ਹੁੰਦਾ ਤਾਂ ਇਸ ਸਮੇਂ ਮੁੱਖ ਮੰਤਰੀ ਬਦਲਣ ਦੀ ਲੋੜ ਨਾ ਪੈਂਦੀ। ਕੈਪਟਨ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ ਕਿਸਾਨੀ ਮਸਲੇ ਦੇ ਹੱਲ ਨੂੰ ਲੈ ਕੇ ਉਨ੍ਹਾਂ ਦੀ ਕੈਪਟਨ ਨਾਲ ਕੋਈ ਗੱਲ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮਸਲੇ 'ਤੇ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।

Dr. Navjot Kaur SidhuDr. Navjot Kaur Sidhu

ਨਵਜੋਤ ਸਿੱਧੂ ਦੇ ਦਿੱਲੀ ਦੌਰੇ ਸਬੰਧੀ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਚੋਣਾਂ ਦਾ ਸਮਾਂ ਹੈ ਅਤੇ ਕਾਂਗਰਸ ਪਾਰਟੀ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਕਾਰਨ ਬਾਕੀ ਆਗੂਆਂ ਵਾਂਗ ਨਵਜੋਤ ਸਿੱਧੂ ਵੀ ਦਿੱਲੀ ਗਏ ਹੋਏ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਲਕੇ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਕੈਪਟਨ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਵੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement