
ਬਰਨਾਲਾ ਦੇ ਡੀਸੀ ਦਫ਼ਤਰ ਦਾ ਕੀਤਾ ਘਿਰਾਓ
ਬਰਨਾਲਾ : ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਬਰਨਾਲਾ ਸ਼ਹਿਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ।
Farmers besiege DC office
ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਸੀਰ ਸਿੰਘ ਪਵਿੱਤਰ ਸਿੰਘ, ਬਲਵੰਤ ਸਿੰਘ, ਜਸਵੰਤ ਕੌਰ, ਬਲਬੀਰ ਕੌਰ, ਸੰਪੂਰਨ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਿਸਾਨੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਪਿਛਲੇ ਇੱਕ ਸਾਲ ਤੋਂ ਲਗਭਗ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ।Farmers besiege Barnala DC office
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀੜੀ 'ਚ ਵੀ ਕਿਸਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ ਪਰ ਕਿਸਾਨਾਂ 'ਤੇ ਜੀਪ ਚੜ੍ਹਾ ਕੇ 4 ਕਿਸਾਨਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਯੂਪੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਨੂੰ ਯੂਪੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਪਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਕੇਂਦਰ ਸਰਕਾਰ ਨੇ ਅਜੇ ਤੱਕ ਬਰਖਾਸਤ ਨਹੀਂ ਕੀਤਾ ਹੈ।
Lakhimpur Khedi Incident
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੂੰ ਕੇਂਦਰ ਅਤੇ ਯੂਪੀ ਸਰਕਾਰ ਵੱਲੋਂ ਕੀਤੀ ਜਾ ਰਹੀ ਜਾਂਚ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਬਰਖ਼ਾਸਤਗੀ ਲਈ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਬਰਖਾਸਤ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਪੰਜਾਬ ਵਿੱਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ, ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਝੱਲਣਾ ਪਿਆ ਸੀ ਅਤੇ ਅੱਜ ਉਸੇ ਨਰਮੇ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ |