ਓ.ਪੀ. ਸੋਨੀ ਨੇ ਸ਼ਹੀਦ ਕਿਸਾਨ ਦੀ ਧੀ ਸਮੇਤ 30 ਸਟਾਫ਼ ਨਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ
Published : Oct 26, 2021, 6:30 pm IST
Updated : Oct 26, 2021, 6:30 pm IST
SHARE ARTICLE
OP Soni hands over appointment letters to 30 Staff Nurses
OP Soni hands over appointment letters to 30 Staff Nurses

ਹੋਰ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਹੈ।

 

ਚੰਡੀਗੜ:  ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਵਿਭਾਗ ਵਿੱਚ 30 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨਾਂ ਵਿੱਚ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਵਿਚ ਆਪਣੇ ਪ੍ਰਾਣਾਂ ਦੀ ਆਹੂਤੀ ਪਾਉਣ ਵਾਲੇ ਮੋਗਾ ਜਿਲੇ ਦੇ ਪਿੰਡ ਖੋਸਾ ਪਾਂਡੂ ਦੇ ਕਿਸਾਨ ਗੁਰਦੇਵ ਸਿੰਘ ਦੀ ਧੀ ਕਮਲਦੀਪ ਕੌਰ ਵੀ ਸ਼ਾਮਲ ਹੈ।

 

OP Soni hands over appointment letters to 30 Staff Nurses OP Soni hands over appointment letters to 30 Staff Nurses

 

ਇਸ ਮੌਕੇ ਬੋਲਦਿਆਂ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਲਾਗੂ ਕੀਤੇ ਗਏ ਕਿਸਾਨ ਮਾਰੂ  ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਪੰਜਾਬ ਦੇ ਕਿਸਾਨਾਂ ਨਾਲ ਪੰਜਾਬ ਸਰਕਾਰ ਡਟ ਕੇ ਖੜੀ ਹੈ। ਪੰਜਾਬ ਭਵਨ ਚੰਡੀਗੜ ਵਿਖੇ  ਕਰਵਾਏ ਗਏ ਇੱਕ ਸਮਾਗਮ ਦੌਰਾਨ ਜਿੱਥੇ ਸ਼ਹੀਦ ਕਿਸਾਨ ਦੀ ਧੀ ਨੂੰ  ਨਿਯੁਕਤੀ ਪੱਤਰ ਦਿੱਤਾ ਗਿਆ ਉੱਥੇ ਹੀ 29 ਹੋਰ ਉਮੀਦਵਾਰਾਂ ਨੂੰ ਵੀ ਸਿਹਤ ਵਿਭਾਗ ਵਿੱਚ ਸਟਾਫ ਨਰਸ ਵਜੋਂ ਨਿਯੁਕਤੀ ਪੱਤਰ ਦਿੱਤੇ ਗਏ।

OP Soni hands over appointment letters to 30 Staff Nurses OP Soni hands over appointment letters to 30 Staff Nurses

ਇਨਾਂ ਨਿਯੁਕਤੀਆਂ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੀ ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ‘ਘਰ ਘਰ ਰੋਜ਼ਗਾਰ ਯੋਜਨਾ‘ ਦੇ ਵਾਅਦੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵਿੱਚ, ਪੰਜਾਬ ਭਵਨ ਚੰਡੀਗੜ ਵਿਖੇ 30 ਸਟਾਫ਼ ਨਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 598 ਸਟਾਫ਼ ਨਰਸਾਂ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਜਿਨਾਂ ਵਿੱਚੋਂ 533 ਸਟਾਫ਼ ਨਰਸਾਂ ਦੀ ਨਿਯੁਕਤੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। 

OP Soni
OP Soni

 

ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੋਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਆਪਣੀ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜੀ ਲਿਆਂਦੀ ਹੈ।  ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਅਤੇ ਪੰਜਾਬ ਦੇ ਸਿਹਤ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ, ਸਿਹਤ ਵਿਭਾਗ ਨੇ ਸਾਲ 2017 ਤੋਂ 2021 ਤੱਕ  ਮੈਡੀਕਲ, ਪੈਰਾਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ‘ਤੇ ਭਰਤੀ ਪੂਰੀ ਕਰ ਲਈ ਹੈ, ਜਦਕਿ ਹੋਰ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ ਹੈ। 

 

 

Education minister op soni
op soni

ਸੋਨੀ ਨੇ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਨਿਰੋਲ ਯੋਗਤਾ ਦੇ ਆਧਾਰ ‘ਤੇ ਪਾਰਦਰਸੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਣ ਵਾਲਿਆਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਰਾਜ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸਾਹਿਤ ਕੀਤਾ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਦੌਰਾਨ, ਸਿਹਤ ਵਿਭਾਗ ਦੇ ਸਟਾਫ ਨੇ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਉਹ ਇਸੇ ਤਰਾਂ ਕੰਮ ਕਰਦੇ ਰਹਿਣ। 

ਸਿਹਤ ਸਕੱਤਰ ਵਿਕਾਸ ਗਰਗ ਨੇ ਨਵ-ਨਿਯੁਕਤ ਸਟਾਫ਼ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨਾਂ ਕੋਲ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਕੁਸਲਤਾ ਨਾਲ ਨਿਭਾਉਣ ਅਤੇ ਆਮ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ। ਇਸ ਮੌਕੇ ਐਮ.ਡੀ. ਪੀ.ਐਚ.ਐਸ.ਸੀ. ਅਮਿਤ ਕੁਮਾਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅੰਦੇਸ਼, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਓਮ ਪ੍ਰਕਾਸ ਗੋਜਰਾ ਅਤੇ ਹੋਰ ਅਧਿਕਾਰੀ ਹਾਜਰ ਸਨ।    

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement