
ਅਦਾਲਤ ਨੇ 29-10-2021 ਨੂੰ ਪੋ੍ਰਡਕਸ਼ਨ ਵਰੰਟ ’ਤੇ ਲਿਆ ਕੇ ਅਦਾਲਤ ਵਿਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿਤੀ ਹੈ
ਕੋਟਕਪੂਰਾ (ਗੁਰਿੰਦਰ ਸਿੰਘ/ਗੁਰਪ੍ਰੀਤ ਸਿੰਘ ਚੌਹਾਨ) : ਪਿਛਲੇ ਸਮੇਂ ’ਚ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਜੀ. ਬਾਰਡਰ ਰੇਂਜ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ 1 ਜੂਨ 2015 ਨੂੰ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਥਾਣਾ ਬਾਜਾਖਾਨਾ ਵਿਖੇ ਦਰਜ ਹੋਈ ਐਫ਼ਆਈਆਰ ਨੰਬਰ 63 ਵਿਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਜ਼ਸ਼ ਰਚਣ ਦੇ ਦੋਸ਼ ਤਹਿਤ ਨਾਮਜ਼ਦ ਕੀਤਾ ਸੀ ਤੇ ਹੁਣ ਐਸਆਈਟੀ ਨੇ ਜੁਡੀਸ਼ੀਅਲ ਮੈਜਿਸਟੇ੍ਰਟ ਮੈਡਮ ਤਰਜਨੀ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਡੇਰਾ ਮੁਖੀ ਨੂੰ ਪੋ੍ਰਡਕਸ਼ਨ ਵਰੰਟ ’ਤੇ ਲਿਆਉਣ ਦੀ ਇਜਾਜ਼ਤ ਮੰਗੀ ਤਾਂ ਅਦਾਲਤ ਨੇ 29-10-2021 ਨੂੰ ਪੋ੍ਰਡਕਸ਼ਨ ਵਰੰਟ ’ਤੇ ਲਿਆ ਕੇ ਅਦਾਲਤ ਵਿਚ ਪੇਸ਼ ਕਰਨ ਦੀ ਇਜਾਜ਼ਤ ਦੇ ਦਿਤੀ।