ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਮਨਾਇਆ ਜਾਵੇਗਾ 'ਚੌਕਸੀ ਜਾਗਰੂਕਤਾ ਹਫ਼ਤਾ' 
Published : Oct 26, 2021, 5:44 pm IST
Updated : Oct 26, 2021, 5:44 pm IST
SHARE ARTICLE
Vigilance Bureau
Vigilance Bureau

ਸਹੁੰ ਚੁੱਕ ਸਮਾਗਮ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸੰਕਲਪ

ਸਹੁੰ ਚੁੱਕ ਸਮਾਗਮ ਮੌਕੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸੰਕਲਪ

ਚੰਡੀਗੜ੍ਹ  : ਪੰਜਾਬ ਚੌਕਸੀ ਬਿਊਰੋ ਵਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸੂਬੇ ਭਰ ਵਿਚ 26 ਅਕਤੂਬਰ ਤੋਂ 1 ਨਵੰਬਰ, 2021 ਤੱਕ 'ਚੌਕਸੀ ਜਾਗਰੂਕਤਾ ਹਫ਼ਤਾ' ਮਨਾਇਆ ਜਾਵੇਗਾ। ਹਫ਼ਤਾ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਬਿਊਰੋ ਦੇ ਡੀਜੀਪੀ-ਕਮ-ਮੁੱਖ ਨਿਰਦੇਸ਼ਕ ਐਸ ਚਟੋਪਾਧਿਆਏ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵਲੋਂ ਦੇਸ਼ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ''ਇਮਾਨਦਾਰੀ ਨਾਲ ਸਵੈ-ਨਿਰਭਰਤਾ'' ਨੂੰ ਥੀਮ ਵਜੋਂ ਚੁਣਿਆ ਗਿਆ ਹੈ।

CM Charanjit Singh ChanniCM Charanjit Singh Channi

ਉਨਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਚਟੋਪਾਧਿਆਏ ਨੇ ਕਿਹਾ ਕਿ ਇਸ ਸਬੰਧ ਵਿਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।

ਉਹਨਾਂ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।

Vigilance Bureau, PunjabVigilance Bureau, Punjab

ਇਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿਚ ਮੁੱਖ ਨਿਰਦੇਸ਼ਕ ਚਟੋਪਾਧਿਆਏ ਦੀ ਅਗਵਾਈ ਹੇਠ ਅੱਜ ਵਿਜੀਲੈਂਸ ਬਿਉਰੋ ਦੇ ਹੈੱਡਕੁਆਰਟਰ ਮੁਹਾਲੀ ਵਿਖੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਐਲ ਕੇ ਯਾਦਵ ਏਡੀਜੀਪੀ-ਕਮ-ਡਾਇਰੈਕਟਰ, ਸ੍ਰੀਮਤੀ ਵਿਭੂ ਰਾਜ ਏਡੀਜੀਪੀ-ਕਮ-ਡਾਇਰੈਕਟਰ ਤੋਂ ਇਲਾਵਾ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਭਾਗ ਲਿਆ।

ਵਰਿੰਦਰ ਸਿੰਘ ਬਰਾਡ਼ ਸੰਯੁਕਤ ਡਾਇਰੈਕਟਰ ਵਲੋਂ ਬਿਊਰੋ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ ਗਈ। ਮੁੱਖ ਨਿਰਦੇਸ਼ਕ ਵਿਜੀਲੈਂਸ ਬਿਊਰੋ ਵਲੋਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣ ਅਤੇ ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਖ਼ਾਤਰ ਸੰਕਲਪ ਲੈਣ ਲਈ ਕਿਹਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement