
ਲੋਕਾਂ ਨੇ CM ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਸ਼ਰੇਆਮ ਨਸ਼ਾ ਵੇਚ ਰਹੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ
ਗੁਰਦਾਸਪੁਰ: ਪੰਜਾਬ ‘ਚ ਨਸ਼ੇ ਦਾ ਕਹਿਰ ਵਧਦਾ ਜਾ ਰਿਹਾ ਹੈ। ਆਏ ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਨੌਜਵਾਨਾਂ ਦੀ ਵੀਡੀਓ ਅਤੇ ਕਿਸੇ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦੀ ਹੈ। ਇਸ ਦੇ ਨਾਲ ਹੀ ਹੁਣ ਫਿਰ ਤੋਂ ਚਿੱਟੇ ਨੇ ਇੱਕ ਹੋਰ ਮਾਂ ਦੀ ਕੁੱਖ ਉਜਾੜੀ ਹੈ। ਤਾਜ਼ਾ ਮਾਮਲਾ ਜ਼ਿਲ੍ਹਾਂ ਗੁਰਾਦਾਸਪੁਰ ਦਾ ਦੱਸਿਆ ਜਾ ਰਿਹਾ ਹੈ।
ਹਲਕਾ ਦੀਨਾਨਗਰ ਦੇ ਦੇ ਅਧੀਨ ਪੈਂਦੇ ਪਿੰਡ ਅਵਾਂਖਾ ‘ਚ ਝਾੜੀਆਂ ਵਿੱਚੋਂ ਚਿੱਟੇ ਦੇ ਨਸ਼ੇ ਦੀ ਓਵਰਡੋਜ ਕਾਰਨ ਬੇਹੋਸ਼ੀ ਦੀ ਹਾਲਤ ਵਿੱਚ 2 ਨੌਜਵਾਨ ਪਏ ਹੋਏ ਮਿਲੇ ਹਨ। ਜਿਹਨਾਂ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ ਅਤੇ ਉਨ੍ਹਾਂ ਦੇ ਆਸ-ਪਾਸ ਨਸ਼ਾ ਸੇਵਨ ਕਰਨ ਦਾ ਸਮਾਨ ਪਿਆ ਹੋਇਆ ਸੀ।
ਪਿੰਡ ਵਾਸੀਆਂ ਨੇ ਉਕਤ ਨੌਜਵਾਨਾਂ ਨੂੰ ਹੋਸ਼ ਵਿੱਚ ਲਿਆਉਣ ਲਈ ਕਾਫ਼ੀ ਜੱਦੋਜਹਿਦ ਕੀਤੀ, ਜਿਸ ਤੋਂ ਬਾਅਦ ਇੱਕ ਨੌਜਵਾਨ ਹੋਸ਼ ਵਿੱਚ ਆਇਆ ਅਤੇ ਉਸ ਨੇ ਦੱਸਿਆ ਕਿ ਅਸੀਂ ਦੋਨ੍ਹੋਂ ਗੁਰਦਾਸਪੁਰ ਦੇ ਰਹਿਣ ਵਾਲੇ ਹਾਂ ਅਤੇ ਅਸੀਂ ਇੱਥੇ ਨਸ਼ਾ ਲੈਣ ਲਈ ਆਏ ਸੀ।
ਪਿੰਡ ਵਾਸੀਆਂ ਨੌਜਵਾਨਾਂ ਦੀ ਦੀ ਜੇਬ ਵਿਚੋਂ ਮਿਲੇ ਮੋਬਾਇਲ ਫੋਨ ਕੱਢ ਕੇ ਨੌਜਵਾਨਾਂ ਦੇ ਘਰ ਫੋਨ ਕੀਤਾ ਅਤੇ ਉਨ੍ਹਾਂ ਦੀ ਹਾਲਤ ਬਾਰੇ ਦੱਸਿਆ ਕੁੱਝ ਦੇਰ ਬਾਅਦ ਗੁਰਦਾਸਪੁਰ ਤੋਂ ਉਕਤ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਆਏ ਅਤੇ ਉਨ੍ਹਾਂ ਨੂੰ ਇਲਾਜ ਦੇ ਲਈ ਆਪਣੇ ਨਾਲ ਗੁਰਦਾਸਪੁਰ ਲੈ ਗਏ।
ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਸ਼ਰੇਆਮ ਨਸ਼ਾ ਵੇਚ ਰਹੇ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ‘ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਦਲਦਲ ਤੋਂ ਬਚਾਇਆ ਜਾ ਸਕੇ। ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਿਆ ਜਾਵੇ।