ਨਸ਼ੇ ਨੇ ਉਜਾੜੀ ਇਕ ਹੋਰ ਮਾਂ ਦੀ ਕੁੱਖ, ਨਸ਼ੀਲਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
Published : Oct 26, 2022, 12:44 pm IST
Updated : Oct 26, 2022, 1:28 pm IST
SHARE ARTICLE
Another youth died due to drugs
Another youth died due to drugs

ਨੌਜਵਾਨ ਦੀ ਪਛਾਣ ਸਤਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ।


ਫਤਹਿਗੜ੍ਹ ਸਾਹਿਬ: ਨਸ਼ੇ ਨਾਲ ਇਕ ਹੌਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਦੀਵਾਲੀ ਵਾਲੇ ਦਿਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਵਿਖੇ ਇਕ ਨੌਜਵਾਨ ਦੀ ਕਥਿਤ ਤੌਰ ’ਤੇ ਨਸ਼ੀਲਾ ਟੀਕਾ ਲਗਾਏ ਜਾਣ ਕਾਰਨ ਮੌਤ ਹੋ ਗਈ।  ਪਰਿਵਾਰਕ ਮੈਂਬਰਾਂ ਨੂੰ ਨੌਜਵਾਨ ਦੀ ਲਾਸ਼ ਇਕ ਤੂੜੀ ਵਾਲੇ ਕੋਠੇ ਵਿਚੋਂ ਮਿਲੀ ਹੈ। ਨੌਜਵਾਨ ਦੀ ਪਛਾਣ ਸਤਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਕਈ ਮੁਕੱਦਮਿਆਂ ਵਿਚ ਥਾਣਾ ਖਮਾਣੋਂ ਸਮੇਤ ਹੋਰਨਾਂ ਥਾਵਾਂ ’ਤੇ ਨਾਮਜ਼ਦ ਸੀ। ਇਹ ਮੁਕੱਦਮੇ ਅਦਾਲਤਾਂ 'ਚ ਵਿਚਾਰ ਅਧੀਨ ਸਨ। ਦੱਸ ਦੇਈਏ ਕਿ ਇਲਾਕੇ ਦੀ ਪੁਲਿਸ ਵਲੋਂ ਸਥਾਨਕ ਪਿੰਡ ’ਚੋਂ ਵੱਡੇ ਪੱਧਰ 'ਤੇ ਨਸ਼ੇ ਦੀਆਂ ਬਰਾਮਦਗੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ ।  

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement