ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਣੇ ਚਾਰ ਮੁਲਾਜ਼ਮ ਮੁਅੱਤਲ
Published : Oct 26, 2022, 7:19 pm IST
Updated : Oct 26, 2022, 7:20 pm IST
SHARE ARTICLE
Laljit Singh Bhullar
Laljit Singh Bhullar

ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਸ਼ਿਕਾਇਤਾਂ ਮਿਲਣ ’ਤੇ ਕੀਤੀ ਕਾਰਵਾਈ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ਼ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸ਼ਰਨ ਸਿੰਘ ਨੂੰ ਸਰਕਾਰੀ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭ੍ਰਿਸ਼ਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸ਼ਾਂ ਤਹਿਤ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸਨ। ਇਨ੍ਹਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਰੂਲਜ਼, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ੍ਹ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement