
ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ
ਹੁਸ਼ਿਆਰਪੁਰ: ਸੁਖੀਆਬਾਦ ਇਲਾਕੇ ’ਚ ਦੇਰ ਰਾਤ ਇੱਕ ਫਰਨੀਚਰ ਹਾਊਸ ਵਿੱਚ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਤਿਆਰ ਫਰਨੀਚਰ ਦੇ ਨਾਲ-ਨਾਲ ਲੱਕੜ, ਪਲਾਈਵੁੱਡ, ਫੋਮ, ਕੱਪੜਾ ਅਤੇ ਹੋਰ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ।
ਇਸ ਤੋਂ ਇਲਾਵਾਂ ਉੱਥੇ ਖੜ੍ਹੀਆਂ 2 ਗੱਡੀਆਂ ਵੀ ਅੱਗ ਦੀ ਲਪੇਟ ਵਿੱਚ ਆ ਗਈਆਂ। ਅੱਗ ਪਟਾਕੇ ਡਿੱਗਣ ਕਾਰਨ ਲੱਗੀ ਹੋਣ ਦਾ ਸ਼ੱਕ ਹੈ। 2 ਘੰਟੇ ਭਾਰੀ ਮੁਸ਼ੱਕਤ ਕਰਨ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ’ਤੇ ਕਾਬੂ ਪਾਇਆ। ਮਾਲਕ ਸਰਬਜੀਤ ਸਿੰਘ ਵਲੋਂ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।
ਦੂਜੇ ਪਾਸੇ ਦੀਵਾਲੀ ਵਾਲੇ ਦਿਨ ਮੋਗਾ ਤੋਂ ਇਲਾਵਾ ਬਾਘਾਪੁਰਾਣਾ, ਧਰਮਕੋਟ ਵਿੱਚ 11 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਸ ਤੋਂ ਇਲਾਵਾ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਨੂੰ ਭਿਆਨਕ ਅੱਗ ਲੱਗ ਗਈ ਸੀ। ਜਿਸ ਕਾਰਨ ਕਈ ਗੱਡੀਆਂ ਵੀ ਅੱਗ ਦੀ ਲਪੇਟ ਵਿਚ ਆ ਗਈਆਂ।